Welcome to Canadian Punjabi Post
Follow us on

03

July 2025
 
ਪੰਜਾਬ

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

October 01, 2024 11:07 AM

* ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਕੀਤੀ ਗੱਲਬਾਤ
* ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ
* ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ, 1 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ।
ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਕਾਰਾਤਮਕ ਪਹੁੰਚ ਸਦਕਾ ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਤੌਰ ਉਤੇ ਜਨਤਕ ਸਹਿਯੋਗ ਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਪਿੰਡ ਵਿੱਚ ਹੋਣ ਵਾਲੇ ਖੇਡ ਮੇਲੇ ਵਿੱਚ ਸਿ਼ਰਕਤ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ