Welcome to Canadian Punjabi Post
Follow us on

25

June 2025
 
ਭਾਰਤ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਮੁੱਖ ਮੰਤਰੀ ਦੀ ਰਿਹਾਇਸ਼ ਖਾਲੀ ਕਰਨਗੇ, 4 ਅਕਤੂਬਰ ਨੂੰ ਸਿ਼ਫਟ ਹੋਣਗੇ

October 02, 2024 08:14 AM

ਨਵੀਂ ਦਿੱਲੀ, 2 ਅਕਤੂਬਰ (ਪੋਸਟ ਬਿਊਰੋ): ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਨਵੀਂ ਦਿੱਲੀ ਦੇ ਮੰਡੀ ਹਾਊਸ ਇਲਾਕੇ ਵਿੱਚ ਸਥਿਤ ਘਰ ਨੂੰ ਫਾਈਨਲ ਕਰ ਲਿਆ ਗਿਆ ਹੈ। ਉਹ 4 ਅਕਤੂਬਰ ਨੂੰ ਫਲੈਗਸਟਾਫ ਰੋਡ 'ਤੇ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰਕੇ ਨਵੇਂ ਘਰ 'ਚ ਸਿ਼ਫਟ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਨਵਰਾਤਰੀ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਖਾਲੀ ਕਰ ਦੇਣਗੇ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਮੰਡੀ ਹਾਊਸ ਨੇੜੇ ਫਿਰੋਜ਼ਸ਼ਾਹ ਰੋਡ 'ਤੇ 'ਆਪ' ਦੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਅਲਾਟ ਕੀਤੇ ਗਏ ਦੋ ਬੰਗਲਿਆਂ 'ਚੋਂ ਇਕ 'ਚ ਜਾ ਸਕਦੇ ਹਨ।
ਇਹ ਬੰਗਲੇ ਪਾਰਟੀ ਹੈੱਡਕੁਆਰਟਰ ਤੋਂ ਕੁਝ ਮੀਟਰ ਦੀ ਦੂਰੀ 'ਤੇ ਹਨ। ਦਿੱਲੀ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਗਾਜ਼ੀਆਬਾਦ ਦੇ ਕੌਸ਼ੰਬੀ ਇਲਾਕੇ ਵਿੱਚ ਰਹਿੰਦੇ ਸਨ। ਕੇਜਰੀਵਾਲ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਉਨ੍ਹਾਂ ਨੇ ਕਿਹਾ ਸੀ ਕਿ ਮੈਂ ਅਗਨੀਪ੍ਰੀਖਿਆ ਦੇਣ ਲਈ ਅਸਤੀਫਾ ਦੇ ਦਿੱਤਾ ਹੈ ਅਤੇ ਜਦੋਂ ਤੱਕ ਲੋਕ ਮੈਨੂੰ ਇਮਾਨਦਾਰੀ ਦਾ ਸਰਟੀਫਿਕੇਟ ਨਹੀਂ ਦਿੰਦੇ, ਉਦੋਂ ਤੱਕ ਅਹੁਦੇ 'ਤੇ ਵਾਪਿਸ ਨਹੀਂ ਆਵਾਂਗਾ। ਇਸ ਤੋਂ ਬਾਅਦ ਪਾਰਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਰਾਸ਼ਟਰੀ ਪਾਰਟੀ ਦੇ ਮੁਖੀ ਹੋਣ ਦੇ ਨਾਤੇ ਕੇਜਰੀਵਾਲ ਨੂੰ ਰਿਹਾਇਸ਼ ਮੁਹੱਈਆ ਕਰਵਾਈ ਜਾਵੇ।
ਹਾਲਾਂਕਿ, ਦਿੱਲੀ ਵਿੱਚ ਵਿਧਾਇਕਾਂ ਨੂੰ ਸਰਕਾਰੀ ਰਿਹਾਇਸ਼ਾਂ ਅਲਾਟ ਨਹੀਂ ਕੀਤੀਆਂ ਗਈਆਂ ਹਨ। ਕੇਜਰੀਵਾਲ ਹੁਣ ਸਿਰਫ਼ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ