Welcome to Canadian Punjabi Post
Follow us on

01

July 2025
 
ਪੰਜਾਬ

ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡੀ. ਸੀ.

October 02, 2024 10:13 AM

ਫ਼ਰੀਦਕੋਟ, 2 ਅਕਤੂਬਰ (ਗਿਆਨ ਸਿੰਘ): ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਮਿਥੇ ਟੀਚੇ ਦੀ ਪੂਰਤੀ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆਂ ਕਿ ਆਈ.ਈ.ਸੀ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾਣਗੇ,ਇਸ ਦੇ ਨਾਲ ਹੀ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਹਵਾ ਪ੍ਰਦੂਸ਼ਣ ਰੋਕੂ ਕੰਟਰੋਲ ਐਕਟ ਤਹਿਤ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ ਜਿਸ ਨਾਲ ਸਬੰਧਤ ਕਿਸਾਨ ਨੂੰ ਕਰਜ਼ਾ ਲੈਣ, ਪਾਸਪੋਰਟ ਬਣਾਉਣ ਜਾਣ ਵਿਚ ਮੁਸ਼ਕਿਲ ਪੇਸ਼ ਆ ਸਕਦੀ ਹੈ।
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਕ ਚੰਗੇ ਨਾਗਰਿਕ ਵਜੋਂ ਅਪਣਾ ਫਰਜ ਸਮਝਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਜਿ਼ਲ੍ਹਾ ਫਰੀਦਕੋਟ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ `ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਕਰਨ ਵਿਚ ਸਹਿਯੋਗ ਕਰਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ