Welcome to Canadian Punjabi Post
Follow us on

01

July 2025
 
ਪੰਜਾਬ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

October 02, 2024 10:13 AM

ਅੰਮਿ੍ਰਤਸਰ, 2 ਅਕਤੂਬਰ (ਗਿਆਨ ਸਿੰਘ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮਿ੍ਰਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮਹੱਈਆ ਕਰਵਾਏ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗਾ ਉੱਦਮ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ। ਭਾਈ ਮਹਿਤਾ ਨੇ ਹੋਟਲਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਨਗਰ ਕੀਰਤਨ ਦੇ ਰਸਤੇ ਵਿਚ ਸਵਾਗਤ ਲਈ ਵੀ ਅਪੀਲ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਅੰਮਿ੍ਰਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰ ਸਿੰਘ ਤੇ ਪ੍ਰਧਾਨ ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਅਸੀਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਵਚਨਬਧ ਹਾਂ ਅਤੇ ਰਹਾਂਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਪ੍ਰੀਤ ਸਿੰਘ ਤੋਂ ਇਲਾਵਾ ਇਕੱਤਰਤਾ ’ਚ ਪੁੱਜੇ ਹੋਟਲਾਂ ਮਾਲਕਾਂ ਵਿਚ ਸੁਪਿੰਦਰ ਸਿੰਘ, ਹਰਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਕੇਐਸ ਖੁਰਾਣਾ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਸਭਰਵਾਲ, ਸੁਖਦੇਵ ਸਿੰਘ ਸਾਹਨੀ, ਜਤਿੰਦਰਪਾਲ ਸਿੰਘ, ਸਰਜੋਤ ਸਿੰਘ ਸਾਹਨੀ, ਬੀਰਇੰਦਰ ਸਿੰਘ, ਸੁਰਿੰਦਰ ਸਿੰਘ, ਜਤਿਨ ਸੇਠ, ਭੁਪਿੰਦਰਪਾਲ ਸਿੰਘ, ਜਗਜੀਤ ਸਿੰਘ ਖਾਲਸਾ, ਰਾਜੀਵ ਗੁਪਤਾ, ਹਰਦੀਪ ਸਿੰਘ, ਰਣਜੀਤ ਸਿੰਘ ਸਚਦੇਵਾ ਸਮੇਤ ਵੱਖ-ਵੱਖ ਹੋਟਲਾਂ ਦੇ ਨੁਮਾਇੰਦੇ ਸ਼ਾਮਿਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ