Welcome to Canadian Punjabi Post
Follow us on

01

July 2025
 
ਪੰਜਾਬ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ ਸਮੂਹ ਕੰਬਾਈਨ ਆਪ੍ਰੇਟਰਾਂ, ਮਾਲਕਾਂ ਨਾਲ ਮੀਟਿੰਗ

October 02, 2024 10:14 AM

- ਕਿਹਾ! ਸੁਪਰ ਐਸ.ਐਮ.ਐ ਸਿਸਟਮ ਤੋ ਬਿਨ੍ਹਾਂ ਨਾ ਚਲਾਈ ਜਾਵੇ ਕੋਈ ਵੀ ਕੰਬਾਈਨ
-ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾ ਚਲਾਉਣ ਦੇ ਹੁਕਮਾਂ ਦੀ ਵੀ ਹੋਵੇ ਇੰਨ ਬਿੰਨ ਪਾਲਣਾ- ਏ ਡੀ ਸੀ
ਮੋਗਾ, 2 ਅਕਤੂਬਰ (ਗਿਆਨ ਸਿੰਘ): ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਨ੍ਹਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾਂਦੇ ਹਨ ਜਿਹੜੇ ਫਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਬਾਈਨ ਆਪ੍ਰੇਟਰ/ ਮਾਲਕ ਆਪਣੀ ਅਹਿਮ ਭੂਮਿਕਾ ਨਿਭਾ ਕੇ ਵਾਤਾਵਰਨ ਸੁੱਧਤਾ ਵਿੱਚ ਯੋਗਦਾਨ ਪਾਉਣ, ਕਿਉਕਿ ਉਹਨਾਂ ਲਈ ਵੀ ਜ਼ਿਲ੍ਹਾ ਪ੍ਰਸਾਸਨ ਵੱਲੋਂ ਕੁਝ ਪਾਬੰਦੀ ਆਦੇਸ ਜਾਰੀ ਕੀਤੇ ਗਏ ਹਨ ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸਨਰ (ਜ) ਸ੍ਰੀਮਤੀ ਚਾਰੂ ਮਿਤਾ ਨੇ ਜ਼ਿਲ੍ਹਾ ਦੇ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸਨਰ(ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਐਸ ਡੀ ਐਮ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ ਤੋਂ ਇਲਾਵਾ ਪੁਲਿਸ ਪ੍ਰਸਾਸਨ ਦੇ ਨੁਮਾਇੰਦੇ ਹਾਜਰ ਸਨ। ਉਹਨਾਂ ਕੰਬਾਈਨ ਆਪ੍ਰੇਟਰਾਂ/ਮਾਲਕਾਂ ਨੂੰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।
ਉਹਨਾਂ ਮੀਟਿੰਗ ਵਿੱਚ ਕਿਹਾ ਕਿ ਵੱਖ-ਵੱਖ ਕੋਰਟ ਕੇਸਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐ ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐ ਤੋ ਬਿਨ੍ਹਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਕੰਬਾਈਨ ਮਾਲਕਾਂ ਆਪ੍ਰੇਟਰਾਂ ਨੂੰ ਦੱਸਿਆ ਕਿ ਉਹ ਜ਼ਿਲ੍ਹਾ ਪ੍ਰਸਾਸਨ ਵੱਲੋਂ ਕੀਤੇ ਗਏ ਉਕਤ ਹੁਕਮਾਂ ਦੀ, ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ, ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਸਵੇਰੇ 9 ਵਜੇ ਤੋਂ ਪਹਿਲਾਂ ਝੋਨੇ ਦੀ ਫ਼ਸਲ ਤੇ ਤਰੇਲ ਕਾਫ਼ੀ ਜਿਆਦਾ ਹੁੰਦੀ ਹੈ। ਤਰੇਲ ਕਾਰਣ ਜਿੱਥੇ ਝੋਨੇ ਦੀਆਂ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉਥੇ ਵੱਧ ਨਮੀ ਕਾਰਣ ਫ਼ਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫ਼ਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ। ਇਸ ਨਾਲ ਹੀ ਸ਼ਾਮ 7 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਣ ਅਤੇ ਦੇਰ ਰਾਤ ਫਸਲ ਦੀ ਕਟਾਈ ਕਾਰਣ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਜਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨਮੀ ਨਿਰਧਾਰਤ ਮਾਪਦੰਡਾਂ ਮੁਤਾਬਿਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫ਼ਸਲ ਨੂੰ ਖਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀਂ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਜਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਣ ਥਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਂਦਾ ਹੈ। ਇਸ ਲਈ ਕਿਸਾਨ ਪਹਿਲਾਂ ਤੋਂ ਹੀ ਇਸ ਪ੍ਰਤੀ ਸੁਚੇਤ ਰਹਿਣ।
ਕੰਬਾਈਨ ਮਾਲਕਾਂ ਆਪ੍ਰੇਟਰਾਂ ਨੇ ਜ਼ਿਲ੍ਹਾ ਪ੍ਰਸਾਸਨ ਨੂੰ ਵਿਸਵਾਸ ਦਿਵਾਇਆ ਕਿ ਉਹ ਪ੍ਰਸਾਸਨ ਵੱਲੋਂ ਜਾਰੀ ਕੀਤੇ ਗਏ ਹਰੇਕ ਹੁਕਮ ਦੀ ਪਾਲਣਾ ਯਕੀਨੀ ਬਨਾਉਣਗੇ ਅਤੇ ਕੋਈ ਵੀ ਮਸੀਨ ਬਿਨਾਂ ਐਸ ਐਮ ਐਸ ਤੋਂ ਨਹੀਂ ਚਲਾਈ ਜਾਵੇਗੀ ਅਤੇ ਮਸੀਨਾਂ ਪ੍ਰਸਾਸਨ ਵੱਲੋਂ ਨਿਯਤ ਕੀਤੇ ਸਮੇਂ ਅਨੁਸਾਰ ਹੀ ਚਲਾਈਆਂ ਜਾਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ