Welcome to Canadian Punjabi Post
Follow us on

10

October 2024
ਬ੍ਰੈਕਿੰਗ ਖ਼ਬਰਾਂ :
ਨਹੀਂ ਰਹੇ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਇਗੀਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂਦੋ ਟੀਟੀਸੀ ਬੱਸਾਂ ਦੀ ਹੋਈ ਟੱਕਰ, ਹਾਦਸੇ ਵਿਚ ਚੋਰੀ ਦੇ ਇੱਕ ਹੋਰ ਵਾਹਨ ਦੇ ਸ਼ਾਮਿਲ ਹੋਣ ਦੀ ਸੰਭਾਵਨਾਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ
 
ਪੰਜਾਬ

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਦਿੱਤਾ ਸਮਾਂ

October 02, 2024 10:16 AM

-ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼
-ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਹੋਵੇਗੀ ਸ਼ਲਾਘਾ
-ਅਮਨ ਅਰੋੜਾ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ
ਚੰਡੀਗੜ੍ਹ, 2 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ।
ਜਿ਼ਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸਿ਼ਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸਿ਼ਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ।
ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜਿ਼ਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨਾਲ ਹੀ ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।

ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) 'ਤੇ ਪ੍ਰਾਪਤ ਸਿ਼ਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ ਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇ ਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ