Welcome to Canadian Punjabi Post
Follow us on

10

October 2024
ਬ੍ਰੈਕਿੰਗ ਖ਼ਬਰਾਂ :
ਨਹੀਂ ਰਹੇ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਇਗੀਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂਦੋ ਟੀਟੀਸੀ ਬੱਸਾਂ ਦੀ ਹੋਈ ਟੱਕਰ, ਹਾਦਸੇ ਵਿਚ ਚੋਰੀ ਦੇ ਇੱਕ ਹੋਰ ਵਾਹਨ ਦੇ ਸ਼ਾਮਿਲ ਹੋਣ ਦੀ ਸੰਭਾਵਨਾਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ
 
ਪੰਜਾਬ

ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

October 02, 2024 10:16 AM

-ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸੀ ਅੱਠ ਹਜ਼ਾਰ ਰੁਪਏ
ਚੰਡੀਗੜ੍ਹ, 2 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।
ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪੁਲਿਸ ਮੁਲਾਜ਼ਮ ਦੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ ਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇ ਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ