Welcome to Canadian Punjabi Post
Follow us on

02

July 2025
 
ਪੰਜਾਬ

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ

October 08, 2024 07:47 AM

ਪਟਿਆਲਾ, 8 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ।
ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਵਿੱਚ ਸਮਾਜ ਭਲਾਈ ਦੇ ਕੰਮ ਕਰਦੇ ਰਹੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜਿ਼ੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ