Welcome to Canadian Punjabi Post
Follow us on

25

June 2025
 
ਭਾਰਤ

ਫਾਰੂਕ ਅਬਦੁੱਲਾ ਨੇ ਕਿਹਾ: ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ

October 08, 2024 12:28 PM

ਜੰਮੂ, 8 ਅਕਤੂਬਰ (ਪੋਸਟ ਬਿਊਰੋ): ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।
ਇਹ ਪੁੱਛੇ ਜਾਣ ’ਤੇ ਕਿ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਫਾਰੂਕ ਨੇ ਪੱਤਰਕਾਰਾਂ ਨੂੰ ਕਿਹਾ, ‘‘ਉਮਰ ਅਬਦੁੱਲਾ ਮੁੱਖ ਮੰਤਰੀ ਹੋਣਗੇ।’’ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਚੋਣ ਨਤੀਜੇ ਇਸ ਗੱਲ ਦਾ ਸਬੂਤ ਹਨ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਵਿਰੁਧ ਸਨ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਅਪਣਾ ਫੈਸਲਾ ਦੇ ਦਿਤਾ ਹੈ ਅਤੇ ਸਾਬਤ ਕਰ ਦਿਤਾ ਹੈ ਕਿ 5 ਅਗਸਤ 2019 ਨੂੰ ਲਏ ਗਏ ਫੈਸਲੇ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਨੇ ਚੋਣਾਂ ’ਚ ਹਿੱਸਾ ਲਿਆ ਅਤੇ ਆਜ਼ਾਦੀ ਨਾਲ ਵੋਟ ਪਾਈ। ਮੈਂ ਨਤੀਜਿਆਂ ਲਈ ਰੱਬ ਦਾ ਸ਼ੁਕਰਗੁਜ਼ਾਰ ਹਾਂ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ