Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅਮਰੀਕਾ ਦੇ ਫੌਜੀ ਟਿਕਾਣੇ ਨੇੜੇ ਅੱਧੀ ਰਾਤ ਨੂੰ ਘੁੰਮ ਰਹੇ 5 ਚੀਨੀ ਨਾਗਰਿਕਾਂ ਵਿਰੁੱਧ ਸ਼ੱਕੀ ਗਤੀਵਿਧੀਆਂ ਤਹਿਤ ਦੋਸ਼ ਆਇਦ

October 08, 2024 01:01 PM

ਕੈਲੀਫੋਰਨੀਆ, 8 ਅਕਤੂਬਰ (ਹੁਸਨ ਲੜੋਆ ਬੰਗਾ): ਅਮਰੀਕਾ ਦੇ ਮਿਸ਼ੀਗਨ ਰਾਜ ਦੇ ਦੂਰ ਦਰਾਜ ਖੇਤਰ ਵਿਚ ਇਕ ਫੌਜੀ ਟਿਕਾਣੇ ਨੇੜੇ ਅੱਧੀ ਰਾਤ ਵੇਲੇ ਘੁੰਮ ਰਹੇ 5 ਚੀਨੀ ਨਾਗਰਿਕਾਂ ਵਿਰੁੱਧ ਸ਼ੱਕੀ ਸਰਗਰਮੀਆਂ ਦੇ ਮਾਮਲੇ ਤਹਿਤ ਦੋਸ਼ ਆਇਦ ਕੀਤੇ ਜਾਣ ਦੀ ਰਿਪੋਰਟ ਹੈ। ਇਹ ਮਾਮਲਾ ਇਕ ਸਾਲ ਦੇ ਵੀ ਵਧ ਸਮੇ ਤੋਂ ਪਹਿਲਾਂ ਦਾ ਹੈ ਜਦੋਂ ਸੁਰੱਖਿਆ ਗਾਰਡਾਂ ਨੂੰ ਚੀਨੀ ਨਾਗਰਿਕਾਂ ਦੀਆਂ ਸਰਗਰਮੀਆਂ ਉਪਰ ਸ਼ੱਕ ਪਿਆ ਸੀ। ਉਸ ਵੇਲੇ ਇਹ ਚੀਨੀ ਨਾਗਰਿਕ ਯੁਨੀਵਰਸਿਟੀ ਆਫ ਮਿਸ਼ੀਗਨ ਦੇ ਵਿਦਿਆਰਥੀ ਸਨ। ਸੰਘੀ ਅਦਾਲਤ ਵਿਚ ਦਾਇਰ ਅਪਰਾਧਕ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਹ ਘਟਨਾ ਅਗਸਤ 2023 ਵਿਚ ਕੈਂਪ ਗਰੇਲਿੰਗ ਵਿਖੇ ਵਾਪਰੀ ਸੀ ਜਦੋਂ ਚੀਨੀ ਨਾਗਰਿਕਾਂ ਨੇ ਜਾਂਚਕਾਰਾਂ ਨੂੰ ਆਪਣੇ ਦੌਰੇ ਬਾਰੇ ਗੁੰਮਰਾਹ ਕੀਤਾ ਸੀ ਤੇ ਆਪਣੇ ਫੋਨ ਵਿਚੋਂ ਤਸਵੀਰਾਂ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਐਫ ਬੀ ਆਈ ਅਨੁਸਾਰ ਚੀਨੀ ਨਾਗਰਿਕਾਂ ਨੇ ਅਮਰੀਕਾ ਵਿਚਲੇ ਅਹਿਮ ਫੌਜੀ ਟਿਕਾਣਿਆਂ ਦੀਆਂ ਤਸਵੀਰਾਂ ਖਿੱਚੀਆਂ ਹਨ। ਡੈਟਰਾਇਟ ਵਿਚਲੇ ਯੂ ਐਸ ਅਟਾਰਨੀ ਦੇ ਦਫਤਰ ਦੇ ਇਕ ਬੁਲਾਰੇ ਗਿਨਾ ਬਲਾਇਆ ਨੇ ਕਿਹਾ ਹੈ ਕਿ ਹਾਲਾਂ ਕਿ ਚੀਨੀ ਨਾਗਰਿਕ ਇਸ ਸਮੇ ਪੁਲਿਸ ਹਿਰਾਸਤ ਵਿਚ ਨਹੀਂ ਹਨ ਪਰੰਤੂ ਉਨਾਂ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨਾਂ ਨੂੰ ਸ਼ੱਕੀ ਸਰਗਰਮੀਆਂ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਐਫ ਬੀ ਆਈ ਅਨੁਸਾਰ ਚੀਨੀ ਨਾਗਰਿਕਾਂ ਨੂੰ ਅੱਧੀ ਰਾਤ ਵੇਲੇ ਇਕ ਝੀਲ ਨੇੜੇ ਉਟਾਹ ਨੈਸ਼ਨਲ ਗਾਰਡ ਦੇ ਇਕ ਸਾਰਜੈਂਟ ਮੇਜਰ ਨੇ ਵੇਖਿਆ ਸੀ ਤੇ ਉਸ ਸਮੇ ਇਨਾਂ ਵਿਚੋਂ ਇਕ ਨੇ ਕਿਹਾ ਸੀ ਕਿ ਉਹ ਮੀਡੀਆ ਦੇ ਬੰਦੇ ਹਨ। ਉਸ ਸਮੇ ਚੀਨੀ ਨਾਗਰਿਕ ਆਪਣਾ ਸਮਾਨ ਸਮੇਟ ਕੇ ਖੇਤਰ ਵਿਚੋਂ ਚਲੇ ਗਏ ਸਨ। ਬਾਅਦ ਵਿਚ ਐਫ ਬੀ ਆਈ ਨੂੰ ਪਤਾ ਲੱਗਾ ਕਿ ਚੀਨੀ ਨਾਗਰਿਕਾਂ ਨੇ ਨੇੜੇ ਇਕ ਮੋਟਲ ਵਿਚ ਕਮਰਾ ਵੀ ਕਿਰਾਏ 'ਤੇ ਲਿਆ ਹੋਇਆ ਸੀ ਤਾਂ ਜੋ ਖੇਤਰ ਵਿਚ ਆਪਣੀਆਂ ਸਰਗਰਮੀਆਂ ਜਾਰੀ ਰਖ ਸਕਣ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ