Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਲਾਸ ਏਂਜਲਸ ਖੇਤਰ ਵਿਚ ਨਸਲੀ ਨਫਰਤ ਫੈਲਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਤਹਿਤ 'ਵਾਈਟ ਸੁਪਰਮੇਸੀ ਗੈਂਗ' ਨਾਲ ਸਬੰਧਤ 68 ਸ਼ੱਕੀ ਗ੍ਰਿਫਤਾਰ

October 08, 2024 01:02 PM

ਕੈਲੀਫੋਰਨੀਆ, 8 ਅਕਤੂਬਰ (ਹੁਸਨ ਲੜੋਆ ਬੰਗਾ): ਘਰੇਲੂ ਅੱਤਵਾਦ ਸਬੰਧੀ ਜਾਂਚ ਤਹਿਤ ਕੈਲੀਫੋਰਨੀਆ ਦੇ ਲਾਸ ਏਂਜਲਸ ਖੇਤਰ ਵਿਚ ਇਕ ਵੱਡੀ ਕਾਰਵਾਈ ਕਰਦਿਆਂ 'ਵਾਈਟ ਸੁਪਰਮੇਸੀ ਗੈਂਗ' ਨਾਲ ਸਬੰਧਤ 68 ਸ਼ੱਕੀ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸੰਘੀ ਵਕੀਲਾਂ ਨੇ ਕੀਤਾ ਹੈ। ਅਧਿਕਾਰੀਆਂ ਅਨੁਸਾਰ ਪੈਕਰਵੁੱਡਜ ਗਿਰੋਹ ਦੇ ਮੈਂਬਰਾਂ ਤੇ ਉਨਾਂ ਦੇ ਜੋਟੀਦਾਰਾਂ ਵਿਰੁੱਧ ਸੰਘੀ ਦੋਸ਼ ਆਇਦ ਕੀਤੇ ਗਏ ਹਨ ਜਿਨਾਂ ਵਿਚ ਫਿਰੌਤੀ ਮੰਗਣਾ, ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਵਿਤੀ ਧੋਖਾਧੜੀ ਦੇ ਦੋਸ਼ ਵੀ ਸ਼ਾਮਿਲ ਹਨ। ਯੂ ਐਸ ਅਟਾਰਨੀ ਸੈਂਟਰਲ ਡਿਸਟ੍ਰਿਕਟ ਕੈਲੀਫੋਰਨੀਆ ਮਾਰਟਿਨ ਏਸਟਰਾਡਾ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਗਿਰੋਹ ਦੀ ਨਸਲੀ, ਜਾਤੀ ਤੇ ਧਾਰਮਿੱਕ ਘੱਟ ਗਿਣਤੀਆਂ ਵਿਰੁੱਧ ਹਮਲੇ ਕਰਨ ਦੀ ਯੋਜਨਾ ਸੀ। ਇਸ ਤੋਂ ਪਹਿਲਾਂ ਕਿ ਇਹ ਲੋਕ ਆਪਣੀ ਯੋਜਨਾ ਨੂੰ ਸਿਰੇ ਚਾੜਦੇ ਇਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਕਿਹਾ ਕਿ ਅਸੀਂ ਦੁਖਾਂਤ ਵਾਪਰਨ ਦੀ ਉਡੀਕ ਨਹੀਂ ਸੀ ਕਰ ਸਕਦੇ। ਏਸਟਰਾਡਾ ਨੇ ਕਿਹਾ ਕਿ 40 ਤੋਂ ਵਧ ਪੈਕਰਵੁੱਡਜ ਸ਼ੱਕੀ ਮੈਂਬਰਾਂ ਤੇ ਉਨਾਂ ਦੇ ਜੋਟੀਦਾਰਾਂ ਨੂੰ ਬੁੱਧਵਾਰ ਗ੍ਰਿਫਤਾਰ ਕੀਤਾ ਗਿਆ ਹੈ ਤੇ ਕੁਝ ਪਹਿਲਾਂ ਹੀ ਹਿਰਾਸਤ ਵਿਚ ਸਨ। ਉਨਾਂ ਕਿਹਾ ਕਿ ਨਿਆਂ ਵਿਭਾਗ ਦੇ ਇਤਿਹਾਸ ਵਿਚ ਨਵ-ਨਾਜ਼ੀ, ਵਾਈਟ ਸੁਪਰਮੇਸਿਸਟ ਜਾਂ ਕਿਸੇ ਅੱਤਵਾਦੀ ਸੰਗਠਨ ਵਿਰੁੱਧ ਇਹ ਇਕ ਸਭ ਤੋਂ ਵੱਡੀ ਕਾਰਵਾਈ ਹੈ। ਇਨਾਂ ਦੀ ਗ੍ਰਿਫਤਾਰੀ ਵਿਚ ਕਾਨੂੰਨ ਵਿਵਸਥਾ ਬਣਾਈ ਰਖਣ ਨਾਲ ਸਬੰਧਤ ਸੰਘੀ ਤੇ ਸਥਾਨਕ ਅਧਿਕਾਰੀਆਂ ਤੋਂ ਇਲਾਵਾ ਹੋਰ ਕਈ ਏਜੰਸੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ