Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ

October 09, 2024 05:50 AM

-ਬੱਚੇ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਪ੍ਰਸਾਦ ਦੇਣ ਦੇ ਬਹਾਨੇ ਕਮਰੇ 'ਚ ਲੈ ਗਿਆ
ਜਗਰਾਓਂ, 9 ਅਕਤੂਬਰ (ਪੋਸਟ ਬਿਊਰੋ): ਜਗਰਾਓਂ ਨੇੜੇ ਗੁਰਦੁਆਰਾ ਨਾਨਕਸਰ ਠਾਠ ਵਿਖੇ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ 'ਤੇ ਇਕ ਨਾਬਾਲਿਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲੀਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਬਾਬੇ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਹੁਣ ਤੱਕ ਕਿੰਨੇ ਲੋਕਾਂ ਨਾਲ ਗੰਦੇ ਕੰਮ ਕਰ ਚੁੱਕਾ ਹੈ।

  
ਐੱਸਐੱਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਕਿ ਉਸ ਨੇ ਛੇਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। 3 ਸਾਲ ਪਹਿਲਾਂ ਪਿੰਡ ਕਾਉਂਕੇ ਕਲਾਂ ਦਾ ਜੱਸੀ ਬਾਬਾ ਮੈਨੂੰ ਪ੍ਰਸ਼ਾਦ ਦੇਣ ਦੇ ਬਹਾਨੇ ਆਪਣੇ ਕਮਰੇ ਵਿੱਚ ਲੈ ਗਿਆ। ਉੱਥੇ ਉਸ ਨੇ ਮੇਰੇ ਕੱਪੜੇ ਲਾਹ ਦਿੱਤੇ ਅਤੇ ਗਲਤ ਹਰਕਤਾਂ ਕਰਨ ਲੱਗਾ। ਪੀੜਤਾ ਨੇ ਦੱਸਿਆ ਕਿ ਜੱਸੀ ਉਸ ਦੇ ਪ੍ਰਾਈਵੇਟ ਪਾਰਟਸ ਨਾਲ ਛੇੜਛਾੜ ਕਰਨ ਲੱਗਾ।
ਉਸ ਨੇ ਵੀਡੀਓ ਵੀ ਬਣਾਈ। ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ। ਇਸੇ ਡਰ ਕਾਰਨ ਉਸ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ। ਅੱਜ ਉਸਨੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਬਾਬਾ ਜੱਸੀ ਦੀਆਂ ਦੋ ਵੀਡੀਓਜ਼ ਸਾਹਮਣੇ ਆਈਆਂ ਹਨ। ਪਤਾ ਲੱਗਾ ਕਿ ਬਾਬੇ ਨੇ ਕਿਸੇ ਇੱਕ ਬੱਚੇ ਨਾਲ ਨਹੀਂ ਸਗੋਂ 3 ਤੋਂ 4 ਬੱਚਿਆਂ ਨਾਲ ਅਜਿਹਾ ਕੀਤਾ ਹੈ। ਦੋ ਬੱਚੇ ਹਾਲੇ ਵੀ ਲਾਪਤਾ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ