Welcome to Canadian Punjabi Post
Follow us on

01

July 2025
 
ਭਾਰਤ

ਨਹੀਂ ਰਹੇ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ

October 09, 2024 11:32 PM

    

ਮੁੰਬਈ, 10 ਅਕਤੂਬਰ (ਪੋਸਟ ਬਿਊਰੋ): ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਨਵਲ ਟਾਟਾ #RatanTata #VisionaryBusinessman# TataGroup ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ।

    
ਉਨ੍ਹਾਂ ਦੀ ਮੌਤ ਦੀ ਜਾਣਕਾਰੀ ਸਭ ਤੋਂ ਪਹਿਲਾਂ ਉਦਯੋਗਪਤੀ ਹਰਸ਼ ਗੋਇਨਕਾ ਨੇ ਦਿੱਤੀ ਸੀ। ਉਨ੍ਹਾਂ ਨੇ ਰਾਤ 11:24 'ਤੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਘੜੀ ਦੀ ਟਿਕ ਟਿਕ ਬੰਦ ਹੋ ਗਈ। ਟਾਈਟਨ ਨਹੀਂ ਰਹੇ। ਰਤਨ ਟਾਟਾ ਇਮਾਨਦਾਰੀ, ਨੈਤਿਕ ਅਗਵਾਈ ਅਤੇ ਪ੍ਰਉਪਕਾਰ ਦੇ ਪ੍ਰਤੀਕ ਸਨ।
ਰਾਤ ਕਰੀਬ 2 ਵਜੇ ਉਨ੍ਹਾਂ ਦੀ ਮ੍ਰਿਤਕਦੇਹ ਨੂੰ ਹਸਪਤਾਲ ਤੋਂ ਉਨ੍ਹਾਂ ਦੇ ਘਰ ਲਿਆਂਦਾ ਗਿਆ।ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੱਖਣੀ ਮੁੰਬਈ ਦੇ ਨੈਸ਼ਨਲ ਸੈਂਟਰ ਫਾਰ ਪ੍ਰਫਾਰਮਿੰਗ ਆਰਟਸ ਦੇ ਹਾਲ ਵਿੱਚ ਰੱਖੀ ਜਾਵੇਗੀ। ਇੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ