Welcome to Canadian Punjabi Post
Follow us on

23

June 2025
 
ਅੰਤਰਰਾਸ਼ਟਰੀ

ਚੋਣਾਂ ਤੋਂ ਪਹਿਲਾਂ ਟਰੰਪ ਨੇ ਫਿਰ ਕੀਤੀ ਮੋਦੀ ਦੀ ਤਾਰੀਫ: ਕਿਹਾ- ਮੋਦੀ ਟੋਟਲ ਕਿਲਰ

October 10, 2024 02:03 PM

ਵਾਸਿ਼ੰਗਟਨ, 10 ਅਕਤੂਬਰ (ਪੋਸਟ ਬਿਉਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਪਿਛਲੇ ਦੋ ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਵਿੱਚ ਗੀਤ ਗਾਏ ਹਨ। ਇਕ ਪੋਡਕਾਸਟ 'ਚ ਚਰਚਾ ਦੌਰਾਨ ਟਰੰਪ ਨੇ ਕਿਹਾ ਕਿ ਮੋਦੀ ਟੋਟਲ ਕਿਲਰ ਹਨ।
ਟਰੰਪ ਨੇ ਕਿਹਾ ਕਿ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਭਾਰਤ ਬਹੁਤ ਅਸਥਿਰ ਸੀ। ਉਨ੍ਹਾਂ ਨੇ ਪੀਐੱਮ ਮੋਦੀ ਨੂੰ ਆਪਣਾ ਦੋਸਤ ਅਤੇ ਚੰਗਾ ਇਨਸਾਨ ਵੀ ਕਿਹਾ। ਟਰੰਪ ਨੇ ਕਿਹਾ ਕਿ ਬਾਹਰੋਂ ਉਹ ਪਿਤਾ ਵਾਂਗ ਦਿਖਾਈ ਦਿੰਦੇ ਹਨ। ਮੋਦੀ ਸਭ ਤੋਂ ਵਧੀਆ ਇਨਸਾਨ ਅਤੇ ਪ੍ਰਤਿਭਾਸ਼ਾਲੀ ਵਿਅਕਤੀ ਹਨ।
ਪੋਡਕਾਸਟ 'ਚ ਗੱਲਬਾਤ ਦੌਰਾਨ ਟਰੰਪ ਨੇ ਵੀ ਮੋਦੀ ਦੀ ਨਕਲ ਕੀਤੀ। ਦਰਅਸਲ ਟਰੰਪ ਮੋਦੀ ਨਾਲ ਜੁੜਿਆ ਇਕ ਕਿੱਸਾ ਸੁਣਾ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਉਹ ਰਾਸ਼ਟਰਪਤੀ ਸਨ ਤਾਂ ਉਨ੍ਹਾਂ ਨੇ ਇੱਕ ਦੇਸ਼ (ਪਾਕਿਸਤਾਨ) ਨਾਲ ਤਣਾਅ ਦੌਰਾਨ ਭਾਰਤ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ ਸੀ।
ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੁਝ ਮੌਕਿਆਂ 'ਤੇ ਇਕ ਦੇਸ਼ ਭਾਰਤ ਨੂੰ ਧਮਕੀਆਂ ਦੇ ਰਿਹਾ ਸੀ। ਫਿਰ ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੀ ਮਦਦ ਕਰਨ ਦਿਓ, ਮੈਂ ਉਨ੍ਹਾਂ ਲੋਕਾਂ ਨਾਲ ਚੰਗੀ ਤਰ੍ਹਾਂ ਪੇਸ਼ ਆ ਸਕਦਾ ਹਾਂ।
ਇਸ 'ਤੇ ਟਰੰਪ ਨੇ ਪੀਐੱਮ ਮੋਦੀ ਦੇ ਜਵਾਬ ਦੀ ਨਕਲ ਕੀਤੀ। ਟਰੰਪ ਨੇ ਮੋਦੀ ਦੀ ਆਵਾਜ਼ ਵਿੱਚ ਕਿਹਾ ਕਿ ਮੈਂ ਇਹ ਕਰਾਂਗਾ ਅਤੇ ਜੋ ਵੀ ਜ਼ਰੂਰੀ ਹੋਵੇਗਾ ਉਹ ਸਭ ਕਰਾਂਗਾ। ਅਸੀਂ ਸੈਂਕੜੇ ਸਾਲਾਂ ਤੋਂ ਉਨ੍ਹਾਂ ਨੂੰ ਹਰਾਉਂਦੇ ਆ ਰਹੇ ਹਾਂ। ਪੋਡਕਾਸਟ ਦੌਰਾਨ ਟਰੰਪ ਨੇ ਹਾਉੜੀ ਮੋਦੀ ਪ੍ਰੋਗਰਾਮ ਦਾ ਵੀ ਜਿ਼ਕਰ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਨੇ ਕਿਹਾ- ਪ੍ਰਮਾਣੂ ਪ੍ਰੋਗਰਾਮ ਨਹੀਂ ਰੋਕਾਂਗੇ, ਟਰੰਪ ਨੇ ਯੁੱਧ ਸ਼ੁਰੂ ਕੀਤਾ, ਅਸੀਂ ਖਤਮ ਕਰਾਂਗੇ ਪਾਕਿਸਤਾਨ ਨੇ ਸਿੰਧ ਵਿੱਚ ਤੇਲ ਅਤੇ ਗੈਸ ਦੇ ਨਵੇਂ ਭੰਡਾਰ ਲੱਭੇ ਫਰਾਂਸ ਵਿੱਚ ਲਾੜੇ ਅਤੇ ਲਾੜੀ 'ਤੇ ਚਲਾਈਆਂ ਗੋਲੀਆਂ, ਲਾੜੀ ਦੀ ਮੌਤ ਰੂਸ ਨੇ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਹਮਲਾ, 5 ਲੋਕਾਂ ਦੀ ਮੌਤ ਬੀ2 ਬੰਬਾਰਜ਼ ਨੇ ਈਰਾਨ 'ਤੇ ਹਮਲਾ ਕਰਨ ਲਈ 37 ਘੰਟੇ ਉਡਾਣ ਭਰੀ, 14 ਹਜ਼ਾਰ ਕਿਲੋ ਦੇ ਬੰਬ ਸੁੱਟੇ ਸੀਰੀਆ ਦੀ ਚਰਚ ਵਿੱਚ ਆਤਮਘਾਤੀ ਹਮਲਾ `ਚ 22 ਮੌਤਾਂ, 63 ਜ਼ਖਮੀ ਪੁਤਿਨ ਨੇ ਕਿਹਾ- ਯੂਕਰੇਨ ਸਾਡਾ, ਦੋਨਾਂ ਦੇਸ਼ਾਂ ਦੇ ਲੋਕ ਇੱਕ ਹਨ, ਸੁਮੀ ਸ਼ਹਿਰ 'ਤੇ ਕਬਜ਼ਾ ਕਰਨ ਦੀ ਦਿੱਤੀ ਚਿਤਾਵਨੀ ਪਾਕਿਸਤਾਨ ਵਿਚ ਫੌਜ ਮੁਖੀ ਮੁਨੀਰ ਕ੍ਰਿਪਟੋ ਕਾਰੋਬਾਰ ਦੀ ਜਿ਼ੰਮੇਵਾਰੀ ਸੰਭਾਲਣਗੇ ਪਾਕਿਸਤਾਨ ਨੇ ਟਰੰਪ ਨੂੰ ਨੋਬਲ ਪੁਰਸਕਾਰ ਲਈ ਕੀਤਾ ਨਾਮਜ਼ਦ, ਕਿਹਾ- ਭਾਰਤ-ਪਾਕਿਸਤਾਨ ਜੰਗ ਰੋਕੀ ਬ੍ਰਾਜ਼ੀਲ ਵਿੱਚ ਗਰਮ ਹਵਾ ਵਾਲੇ ਗੁਬਾਰੇ ਵਿੱਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤ, 13 ਜ਼ਖਮੀ