Welcome to Canadian Punjabi Post
Follow us on

01

June 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

October 11, 2024 12:43 PM

-ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨਵਜੋਤ ਜੋਤਾ ਨੂੰ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਮੌਤ ਦੇ ਘਾਟ ਉਤਾਰਨ ਦਾ ਸੌਂਪਿਆ ਗਿਆ ਸੀ ਕੰਮ: ਡੀਜੀਪੀ ਗੌਰਵ ਯਾਦਵ
-ਗ੍ਰਿਫਤਾਰ ਕੀਤੇ ਰਾਜਸਥਾਨ ਅਧਾਰਤ ਸਪਲਾਇਰ ਵੱਲੋਂ ਮੁਲਜ਼ਮ ਨਵਜੋਤ ਜੋਤਾ ਤੱਕ ਪਹੰਚਾਉਣੀ ਸੀ ਹਥਿਆਰਾਂ ਦੀ ਖੇਪ: ਐਸ.ਐਸ.ਪੀ. ਦੀਪਕ ਪਾਰੀਕ
ਚੰਡੀਗੜ੍ਹ, 11 ਅਕਤੂਬਰ (ਪੋਸਟ ਬਿਊਰੋ): ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ-- ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸਏਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।
ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ.ਏ.ਐਸ.ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ।
ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।
ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ