Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਲਾਊਡ ਸਪੀਕਰ ਆਦਿ ਦੀ ਵਰਤੋਂ ‘ਤੇ ਪਾਬੰਦੀ

October 13, 2024 01:07 PM

-ਰਾਜਨੀਤਿਕ ਪਾਰਟੀ, ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਨੇੜੇ ਆਪਣੇ ਪੋਲਿੰਗ ਬੂਥ ਟੈਂਟ ਨਹੀਂ ਲਗਾਏਗਾ
-ਪੰਚਾਇਤੀ ਚੋਣਾਂ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈਆਂ ਪਾਬੰਦੀਆਂ
ਮੋਗਾ, 13 ਅਕਤੂਬਰ (ਗਿਆਨ ਸਿੰਘ): ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ।
ਉਕਤ ਨੂੰ ਵਿਚਾਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ, 2024 ਨੂੰ ਜ਼ਿਲ੍ਹਾ ਮੋਗਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਕੁਝ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚਾਰੂਮਿਤਾ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜਦੀਕ ਸ਼ੋਰ ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਈਨਾਤ ਚੋਣ ਅਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਟੈਂਟ ਨਹੀਂ ਲਗਾਏਗਾ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫਸਰ ਮੋਗਾ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ