ਨਵੀਂ ਦਿੱਲੀ, 16 ਅਕਤੂਬਰ (ਪੋਸਟ ਬਿਊਰੋ): ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਫਟਕਾਰ ਲਗਾਈ ਹੈ। ਪਟੀਸ਼ਨਕਰਤਾ ਦੇ ਵਕੀਲ ਐੱਚਐੱਸ ਫੂਲਕਾ ਦਾ ਕਹਿਣਾ ਹੈ ਕਿ ਖੇਤੀਬਾੜੀ ਯੂਨੀਵਰਸਿਟੀ ਨੇ ਇਕ ਮਸ਼ੀਨ ਤਿਆਰ ਕੀਤੀ ਹੈ ਅਤੇ ਉਸ ਦਾ ਟ੍ਰਾਇਲ ਵੀ ਸਫਲ ਰਿਹਾ ਹੈ ਪਰ ਉਸ ਮਸ਼ੀਨ ਨੂੰ ਉਤਸ਼ਾਹਿਤ ਨਹੀਂ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਗਈ ਸਸਤੀ ਮਸ਼ੀਨ ਵੱਲ ਨਾ ਧਿਆਨ ਦੇਣ ਕਰਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਦਾ ਕਹਿਣਾ ਹੈ ਕਿ ਆਯੋਗ ਦਾ ਕੋਈ ਵੀ ਮੈਂਬਰ ਹਵਾ ਪ੍ਰਦੂਸ਼ਣ ਨਾਲ ਇੱਕਲਾ ਨਹੀਂ ਨਿਪਟ ਸਕਦਾ ਹੈ ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਨਿਪਟਾਉਣ ਲਈ ਕਮੇਟੀ ਦਾ ਗਠਨ ਹੋਇਆ ਸੀ ਪਰ ਐਕਸ਼ਨ ਸਿਰਫ ਕਾਗਜ਼ਾਂ ਵਿੱਚ ਹੀ ਨਿਪਟ ਕੇ ਰਹਿ ਗਏ ਹਨ। ਪਰਾਲੀ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।
ਇਸ ਮੌਕੇ ਵਕੀਲ ਐਚਐਸ ਫੂਲਕਾ ਦਾ ਕਹਿਣਾ ਹੈ ਕਿ ਪੰਜਾਬ ਐਗਰੀਕਲਚ ਯੂਨੀਵਰਸਿਟੀ ਵੱਲੋਂ ਘੱਟ ਖਰਚੇ ਉੱਤੇ ਸੀਡਰ ਨਾਲ ਵਧੀਆ ਮਸ਼ੀਨ ਤਿਆਰ ਕੀਤੀ ਹੈ ਜੋ ਪਰਾਲੀ ਨੂੰ ਬਾਰੀਕ ਕਰ ਦਿੰਦੀ ਹੈ ਜਿਸ ਨਾਲ ਖਾਦ ਦਾ ਕੰਮ ਕਰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਮਾਮਲੇ ਵਿੱਚ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।