Welcome to Canadian Punjabi Post
Follow us on

01

July 2025
 
ਭਾਰਤ

ਉਮਰ ਅਬਦੁੱਲਾ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

October 16, 2024 01:23 PM

ਸ੍ਰੀਨਗਰ, 16 ਅਕਤੂਬਰ (ਪੋਸਟ ਬਿਊਰੋ): ਨੈਸ਼ਨਲ ਕਾਨਫਰੰਸ (ਐੱਨ.ਸੀ.) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਹ ਪਹਿਲੀ ਚੁਣੀ ਗਈ ਸਰਕਾਰ ਹੈ।
ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਅਬਦੁੱਲਾ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ ਅਤੇ ਆਪਣੇ ਦਾਦਾ ਸ਼ੇਖ ਅਬਦੁੱਲਾ ਅਤੇ ਪਿਤਾ ਫਾਰੂਕ ਅਬਦੁੱਲਾ ਤੋਂ ਬਾਅਦ ਇਹ ਅਹੁਦਾ ਸੰਭਾਲਣ ਵਾਲੇ ਅਬਦੁੱਲਾ ਪਰਿਵਾਰ ਦੀ ਤੀਜੀ ਪੀੜ੍ਹੀ ਹੈ।
ਅਬਦੁੱਲਾ ਦੇ ਨਾਲ-ਨਾਲ ਪੰਜ ਮੰਤਰੀਆਂ ਸਕੀਨਾ ਮਸੂਦ, ਜਾਵੇਦ ਡਾਰ, ਜਾਵੇਦ ਰਾਣਾ, ਸੁਰਿੰਦਰ ਚੌਧਰੀ ਅਤੇ ਸਤੀਸ਼ ਸ਼ਰਮਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ।ਇਟੂ ਅਤੇ ਡਾਰ ਕਸ਼ਮੀਰ ਘਾਟੀ ਦੇ ਹਨ ਜਦਕਿ ਰਾਣਾ ਚੌਧਰੀ ਅਤੇ ਸ਼ਰਮਾ ਜੰਮੂ ਖੇਤਰ ਦੇ ਹਨ।
ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਤਾਰਿਕ ਹਮੀਦ ਕਾਰਾ ਨੇ ਕਿਹਾ ਕਿ ਕਾਂਗਰਸ ਫਿਲਹਾਲ ਜੰਮੂ-ਕਸ਼ਮੀਰ ਦੇ ਮੰਤਰੀ ਮੰਡਲ 'ਚ ਸ਼ਾਮਿਲ ਨਹੀਂ ਹੋਵੇਗੀ ਕਿਉਂਕਿ ਉਹ ਰਾਜ ਦਾ ਦਰਜਾ ਨਾ ਮਿਲਣ ਤੋਂ ਨਾਖੁਸ਼ ਹੈ।
ਉਮਰ ਦੇ ਸਹੁੰ ਚੁੱਕ ਸਮਾਗਮ 'ਚ ਵਿਰੋਧੀ ਪਾਰਟੀਆਂ ਦੇ 'ਇੰਡੀਆ' ਗਠਜੋੜ ਦੇ ਲਗਭਗ ਸਾਰੇ ਨੇਤਾਵਾਂ ਨੇ ਸਿ਼ਰਕਤ ਕੀਤੀ। ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (ਐੱਸ.ਕੇ.ਆਈ.ਸੀ.ਸੀ.) 'ਚ ਆਯੋਜਿਤ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪਹੁੰਚੇ ਨੇਤਾਵਾਂ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਮਲਿਕਾਅਰਜੁਨ ਖੜਗੇ, ਸਮਾਜਵਾਦੀ ਪਾਰਟੀ (ਸਪਾ) ਦੇ ਅਖਿਲੇਸ਼ ਯਾਦਵ, ਖੱਬੇ ਪੱਖੀ ਨੇਤਾ ਪ੍ਰਕਾਸ਼ ਕਰਤ, ਡੀ. ਰਾਜਾ ਦ੍ਰਵਿੜ ਮੁਨੇਤਰ ਕੜਗਮ (ਡੀਐਮਕੇ) ਦੀ ਕਨੀਮੋਝੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਦੀ ਸੁਪ੍ਰਿਆ ਸੁਲੇ ਅਤੇ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਸ਼ਾਮਿਲ ਸਨ।
ਇਸ ਮੌਕੇ ਉਮਰ ਅਬਦੁੱਲਾ ਦੇ ਪਰਿਵਾਰਕ ਮੈਂਬਰ ਮੌਜੂਦ ਸਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ, ਮਾਂ ਮੌਲੀ ਅਬਦੁੱਲਾ, ਉਨ੍ਹਾਂ ਦੀਆਂ ਦੋ ਭੈਣਾਂ ਅਤੇ ਦੋ ਪੁੱਤਰ ਸ਼ਾਮਿਲ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ