Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਤਸਲੀਮਾ ਨਸਰੀਨ ਨੂੰ ਮਿਲਿਆ ਭਾਰਤੀ ਨਿਵਾਸ ਪਰਮਿਟ, ਕਿਹਾ- ਭਾਰਤ ਮੇਰਾ ਦੂਜਾ ਘਰ

October 22, 2024 06:43 AM

ਨਵੀਂ ਦਿੱਲੀ, 22 ਅਕਤੂਬਰ (ਪੋਸਟ ਬਿਊਰੋ): ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਜਲਾਵਤਨ ਬੰਗਲਾਦੇਸ਼ੀ ਲੇਖਿਕਾ ਤਸਲੀਮਾ ਨਸਰੀਨ ਦੇ ਭਾਰਤੀ ਨਿਵਾਸ ਪਰਮਿਟ ਨੂੰ ਵਧਾ ਦਿੱਤਾ ਹੈ। ਪਰਮਿਟ ਮਿਲਣ ਤੋਂ ਬਾਅਦ ਲੇਖਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।
ਬੰਗਲਾਦੇਸ਼ੀ ਲੇਖਕ ਨੇ 22 ਅਕਤੂਬਰ ਨੂੰ ਗ੍ਰਹਿ ਮੰਤਰੀ ਤੋਂ ਮਦਦ ਮੰਗੀ ਸੀ। ਉਨ੍ਹਾਂ ਲਿਖਿਆ ਕਿ ਮੇਰੇ ਭਾਰਤੀ ਨਿਵਾਸ ਪਰਮਿਟ ਦੀ ਮਿਆਦ ਜੁਲਾਈ 'ਚ ਖਤਮ ਹੋ ਗਈ ਹੈ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਰੀਨਿਊ ਨਹੀਂ ਕਰ ਰਿਹਾ ਹੈ।
ਤਸਲੀਮਾ ਨੇ ਲਿਖਿਆ ਸੀ ਕਿ ਭਾਰਤ ਮੇਰਾ ਦੂਜਾ ਘਰ ਹੈ ਅਤੇ 22 ਜੁਲਾਈ ਤੋਂ ਬਾਅਦ ਪਰਮਿਟ ਰੀਨਿਊ ਨਾ ਹੋਣ ਕਾਰਨ ਮੈਂ ਪਰੇਸ਼ਾਨ ਹਾਂ। ਜੇਕਰ ਸਰਕਾਰ ਮੈਨੂੰ ਭਾਰਤ ਵਿੱਚ ਰਹਿਣ ਦੀ ਇਜਾਜ਼ਤ ਦਿੰਦੀ ਹੈ ਤਾਂ ਮੈਂ ਧੰਨਵਾਦੀ ਹੋਵਾਂਗੀ।
ਬੰਗਲਾਦੇਸ਼ ਇਸ ਸਮੇਂ ਗੰਭੀਰ ਸੱਤਾ ਸੰਘਰਸ਼ ਦਾ ਸਾਹਮਣਾ ਕਰ ਰਿਹਾ ਹੈ। ਕੁਝ ਮਹੀਨੇ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਸਥਿਤੀ ਅਸਥਿਰ ਬਣੀ ਹੋਈ ਹੈ।
ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਇਸ ਸਮੇਂ ਲੋਕਤੰਤਰੀ ਸੰਸਥਾਵਾਂ ਨੂੰ ਬਹਾਲ ਕਰਨ ਦੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ