Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ‘ਨਿਆਂ ਦੀ ਦੇਵੀ’ ਦੀ ਮੂਰਤੀ `ਚ ਕੀਤੇ ਬਦਲਾਅ `ਤੇ ਜਤਾਇਆ ਇਤਰਾਜ਼

October 24, 2024 10:13 AM

ਨਵੀਂ ਦਿੱਲੀ, 24 ਅਕਤੂਬਰ (ਪੋਸਟ ਬਿਊਰੋ): ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਕੀਤੇ ਬਦਲਾਅ ਨੂੰ ਲੈ ਕੇ ਹੁਣ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ . ਦਰਅਸਲ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਦੇ ਪ੍ਰਤੀਕ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਬੁਨਿਆਦੀ ਬਦਲਾਅ ‘ਤੇ ਇਤਰਾਜ਼ ਜਤਾਇਆ ਹੈ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਇਸ ਬਦਲਾਅ ਖ਼ਿਲਾਫ਼ ਮਤਾ ਪਾਸ ਕੀਤਾ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ‘ਚ ਜੱਜਾਂ ਦੀ ਲਾਇਬ੍ਰੇਰੀ ‘ਚ ਨਿਆਂ ਦੀ ਦੇਵੀ ਦੀ ਨਵੀਂ ਛੇ ਫੁੱਟ ਉੱਚੀ ਮੂਰਤੀ ਸਥਾਪਿਤ ਕੀਤੀ ਗਈ ਹੈ, ਜਿਸ ਦੇ ਇਕ ਹੱਥ ‘ਚ ਤੱਕੜੀ ਅਤੇ ਦੂਜੇ ਹੱਥ ਵਿਚ ਤਲਵਾਰ ਦੀ ਥਾਂ ਸੰਵਿਧਾਨ ਹੈ। ਚਿੱਟੇ ਪਰੰਪਰਾਗਤ ਪਹਿਰਾਵੇ ‘ਚ ‘ਨਿਆਂ ਦੀ ਦੇਵੀ’ ਦੀ ਨਵੀਂ ਮੂਰਤੀ, ਅੱਖਾਂ ‘ਤੇ ਪੱਟੀ ਬੰਨ੍ਹੀ ਵੀ ਨਹੀਂ ਹੈ ਅਤੇ ਉਸ ਦੇ ਸਿਰ ‘ਤੇ ਤਾਜ ਹੈ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸਿੱਬਲ ਅਤੇ ਕਾਰਜਕਾਰੀ ਕਮੇਟੀ ਦੇ ਹੋਰ ਮੈਂਬਰਾਂ ਵੱਲੋਂ ਹਸਤਾਖਰ ਕੀਤੇ ਮਤੇ ‘ਚ ਵੀ ਪ੍ਰਸਤਾਵਿਤ ਅਜਾਇਬ ਘਰ ‘ਤੇ ਇਤਰਾਜ਼ ਉਠਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਬਾਰ ਦੇ ਮੈਂਬਰਾਂ ਲਈ ਇੱਕ ਕੈਫੇ-ਲਾਉਂਜ ਬਣਾਉਣ ਦੀ ਮੰਗ ਕੀਤੀ ਸੀ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਮੁਤਾਬਕ ਹਾਲ ਹੀ ‘ਚ ਅਦਾਲਤ ਨੇ ਬਾਰ ਨਾਲ ਸਲਾਹ ਕੀਤੇ ਬਿਨਾਂ ਆਪਣੇ ਪ੍ਰਤੀਕ ਚਿੰਨ੍ਹ ਅਤੇ ਨਿਆਂ ਦੀ ਦੇਵੀ ਦੀ ਮੂਰਤੀ ‘ਚ ਇਕਪਾਸੜ ਬਦਲਾਅ ਕੀਤੇ ਹਨ। ਅਸੀਂ ਨਿਆਂ ਪ੍ਰਣਾਲੀ ‘ਚ ਬਰਾਬਰ ਦੇ ਹਿੱਸੇਦਾਰ ਹਾਂ, ਪਰ ਪ੍ਰਸਤਾਵਿਤ ਤਬਦੀਲੀਆਂ ਬਾਰੇ ਸਾਡੇ ਨਾਲ ਕਦੇ ਵੀ ਸਲਾਹ ਨਹੀਂ ਕੀਤੀ ਗਈ। ਅਸੀਂ ਇਨ੍ਹਾਂ ਤਬਦੀਲੀਆਂ ਦੇ ਪਿੱਛੇ ਦੇ ਤਰਕ ਤੋਂ ਪੂਰੀ ਤਰ੍ਹਾਂ ਅਣਜਾਣ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ