Welcome to Canadian Punjabi Post
Follow us on

03

July 2025
 
ਭਾਰਤ

‘ਭਾਰਤ’ ਬ੍ਰਾਂਡ ਤਹਿਤ ਸਸਤੇ ਭਾਅ ਵਿਚ ਵੇਚੀਆਂ ਜਾਣਗੀਆਂ ਦਾਲਾਂ

October 24, 2024 10:14 AM

ਨਵੀਂ ਦਿੱਲੀ, 24 ਅਕਤੂਬਰ (ਪੋਸਟ ਬਿਊਰੋ): ਕੇਂਦਰ ਸਰਕਾਰ ਨੇ ‘ਭਾਰਤ’ ਬ੍ਰਾਂਡ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ। ਇਸ ਸੰਬੰਧੀ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਸਹਿਕਾਰੀ ਨੈਟਵਰਕ ਐੱਨ.ਸੀ.ਸੀ.ਐੱਫ, ਨੈਫੇਡ ਅਤੇ ਕੇਂਦਰੀ ਭੰਡਾਰ ਰਾਹੀਂ ਛੋਲਿਆਂ ਦੀ ਦਾਲ 89 ਰੁਪਏ ਪ੍ਰਤੀ ਕਿੱਲੋਗ੍ਰਾਮ ਅਤੇ ਮਸਰ ਦੀ ਦਾਲ 89 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖੁਦਰਾ ਰੂਪ ‘ਚ ਵੇਚੇਗੀ।
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਅਸੀਂ ਮੁੱਲ ਸਥਿਰਤਾ ਫੰਡ ਦੇ ਤਹਿਤ ਰੱਖੇ ਆਪਣੇ ਬਫਰ ਸਟਾਕ ਨੂੰ ਸਬਸਿਡੀ ਵਾਲੀਆਂ ਦਰਾਂ ‘ਤੇ ਵੇਚ ਰਹੇ ਹਾਂ। ਕੇਂਦਰ ਸਰਕਾਰ ਨੇ ਸਹਿਕਾਰੀ ਸਭਾਵਾਂ ਨੂੰ 3 ਲੱਖ ਟਨ ਛੋਲੇ ਅਤੇ 68,000 ਟਨ ਮੂੰਗੀ ਅਲਾਟ ਕੀਤੀ ਹੈ। ਇਸ ਮੌਕੇ ‘ਤੇ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਰਾਜ ਮੰਤਰੀ ਬੀਐੱਲ ਵਰਮਾ ਅਤੇ ਨਿਮੁਬੇਨ ਜਯੰਤੀਭਾਈ ਮੌਜੂਦ ਸਨ।
ਐੱਨਸੀਸੀਐੱਫ ਦੇ ਮੈਨੇਜਿੰਗ ਡਾਇਰੈਕਟਰ ਅਨੀਸ਼ ਚੰਦਰ ਜੋਸੇਫ ਨੇ ਕਿਹਾ ਕਿ ਵੰਡ ਸ਼ੁਰੂ `ਚ ਦਿੱਲੀ, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ‘ਚ ਸ਼ੁਰੂ ਹੋਵੇਗੀ। ਇਸ ਯੋਜਨਾ ਦੇ ਤਹਿਤ 10 ਦਿਨਾਂ ਦੇ ਅੰਦਰ ਦੇਸ਼ ਭਰ `ਚ ਭਾਰਤ ਬ੍ਰਾਂਡ ਦੇ ਉਤਪਾਦਾਂ ਦੀ ਪ੍ਰਚੂਨ ਵਿਕਰੀ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹੁੰਚ ਨੂੰ ਵਧਾਉਣ ਲਈ ਈ-ਕਾਮਰਸ ਪਲੇਟਫਾਰਮਾਂ ਅਤੇ ਪ੍ਰਚੂਨ ਦੁਕਾਨਾਂ ਨਾਲ ਗੱਲਬਾਤ ਕਰ ਰਹੇ ਹਾਂ।
ਇਸ ਸਕੀਮ ਦਾ ਪਹਿਲਾ ਪੜਾਅ ਅਕਤੂਬਰ 2023 `ਚ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਦੌਰਾਨ, ਚਾਵਲ ਅਤੇ ਕਣਕ ਦੇ ਆਟੇ ਦੇ ਨਾਲ-ਨਾਲ ਛੋਲਿਆਂ ਦੀ ਦਾਲ, ਮੂੰਗੀ ਦੀ ਦਾਲ ਆਦਿ ਸਰਕਾਰ ਵੱਲੋਂ ਸਸਤੀਆਂ ਦਰਾਂ ‘ਤੇ ਪ੍ਰਚੂਨ ਵਿਕਰੀ ਕੀਤੀ ਜਾਂਦੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ