Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਮੁਲਜ਼ਮਾਂ ਨੇ ਫਰਾਰ ਹੋਣ ਲਈ ਪੁਲਿਸ ਦੀ ਗੱਡੀ ਅਤੇ ਕਈ ਹੋਰ ਵਾਹਨਾਂ ਨੂੰ ਮਾਰੀ ਟੱਕਰ, ਇੱਕ ਗੰਨ ਹੋਈ ਬਰਾਮਦ, ਇੱਕ ਮੁਲਜ਼ਮ ਕਾਬੂ

October 24, 2024 12:10 PM

ਟੋਰਾਂਟੋ, 24 ਅਕਤੂਬਰ (ਪੋਸਟ ਬਿਊਰੋ): ਪੁਲਿਸ ਦਾ ਕਹਿਣਾ ਹੈ ਕਿ ਟੋਰਾਂਟੋ ਦੇ ਉੱਤਰ ਵਿੱਚ ਮੰਗਲਵਾਰ ਨੂੰ ਨੋਬਲਟਨ, ਓਂਟਾਰੀਓ ਵਿੱਚ ਇੱਕ ਘਰ ਵਿੱਚ ਦਿਨੇ ਸੇਂਧਮਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਦੋ ਮੁਲਜ਼ਮਾਂ ਨੇ ਪੁਲਿਸ ਦੀ ਗੱਡੀ ਅਤੇ ਕਈ ਹੋਰ ਵਾਹਨਾਂ ਵਿੱਚ ਟੱਕਰ ਮਾਰੀ।
ਯਾਰਕ ਰੀਜਨਲ ਪੁਲਿਸ ਨੇ ਵੀਰਵਾਰ ਨੂੰ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਕਿ ਇਹ ਘਟਨਾ ਪੈਰਾਡਾਇਜ਼ ਵੈਲੀ ਅਤੇ ਫੇਇਰਮੋਂਟ ਰਾਇਡ ਟਰੇਲਜ਼ ਕੋਲ ਇੱਕ ਘਰ ਵਿਚ ਸ਼ਾਮ 4 ਵਜੇ ਹੋਈ।
ਅਧਿਕਾਰੀ ਉਸ ਸਮੇਂ ਸੇਂਧਮਾਰੀ ਦੀ ਕਾਲ ਲਈ ਇਲਾਕੇ ਵਿੱਚ ਪਹੁੰਚੇ ਤਾਂ ਦੋਵੇਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਿਹਾ ਕਿ ਸ਼ੱਕੀਆਂ ਨੇ ਕਈ ਵਾਹਨਾਂ ਨੂੰ ਟੱਕਰ ਮਾਰਨ ਤੋਂ ਪਹਿਲਾਂ ਆਪਣੀ ਗੱਡੀ ਨੂੰ ਪੁਲਿਸ ਦੀ ਗੱਡੀ ਵਿੱਚ ਮਾਰਿਆ। ਮੁਲਜ਼ਮ ਕਾਰ ਨੂੰ ਛੱਡ ਕੇ ਪੈਦਲ ਹੀ ਘਟਨਾ ਸਥਾਨ ਤੋਂ ਭੱਜ ਗਏ। ਕੁੱਝ ਸਮੇਂ ਬਾਅਦ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਕਿਹਾ ਕਿ ਛੱਡੇ ਗਏ ਵਾਹਨ ਕੋਲ ਇੱਕ ਗੰਨ ਬਰਾਮਦ ਕੀਤੀ ਗਈ।
ਜਸੰਥਨ ਕੰਡਿਆਹ `ਤੇ ਇਸ ਘਟਨਾ ਦੇ ਸਿਲਸਿਲੇ ਵਿੱਚ 10 ਚਾਰਜਿਜ਼ ਲਗਾਏ ਗਏ ਹਨ, ਜਿਨ੍ਹਾਂ ਵਿੱਚ ਜਾਣਬੁੱਝਕੇ ਤੋੜਫੋੜ ਕਰਨਾ, ਲੋਡੇਡ ਪ੍ਰਤੀਬੰਧਿਤ ਬੰਦੂਕ ਰੱਖਣਾ ਅਤੇ ਸਸਪੈਂਡ ਦੌਰਾਨ ਗੱਡੀ ਚਲਾਉਣਾ ਸ਼ਾਮਿਲ ਹੈ। ਪੁਲਿਸ ਨੇ ਕਿਹਾ ਕਿ ਕੰਡਿਆਹ ਦੀ ਗ੍ਰਿਫ਼ਤਾਰੀ ਸਮੇਂ ਉਸ `ਤੇ ਤਿੰਨ ਵਾਰ ਪਹਿਲਾਂ ਤੋਂ ਹੀ ਹਥਿਆਰ ਪਾਬੰਦੀ ਦੇ ਹੁਕਮ ਲਾਗੂ ਸਨ।ਦੂਜੇ ਸ਼ੱਕੀ ਬਾਰੇ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ