Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਟੋਰਾਂਟੋ ਵਿੱਚ ਲੇਕ ਸ਼ੋਰ ਬੁਲੇਵਾਰਡ `ਤੇ ਟੇਸਲਾ ਖੰਭੇ ਨਾਲ ਟਕਰਾਈ, ਲੱਗੀ ਅੱਗ, ਚਾਰ ਲੋਕਾਂ ਦੀ ਮੌਤ

October 24, 2024 12:10 PM

ਟੋਰਾਂਟੋ, 24 ਅਕਤੂਬਰ (ਪੋਸਟ ਬਿਊਰੋ): ਸ਼ਹਿਰ ਵਿੱਚ ਤੇਜ਼ ਰਫਤਾਰ ਨਾਲ ਜਾ ਰਹੀ ਟੇਸਲਾ ਕਾਰ ਲੇਕ ਸ਼ੋਰ ਬੁਲੇਵਾਰਡ `ਤੇ ਰੇਲਿੰਗ ਨਾਲ ਟਕਰਾਕੇ ਫਿਰ ਕੰਕਰੀਟ ਦੇ ਖੰਭੇ ਨਾਲ ਜਾ ਟਕਰਾਈ, ਜਿਸ ਨਾਲ ਕਾਰ ਨੂੰ ਭਿਆਨਕ ਅੱਗ ਲੱਗ ਗਈ ਅਤੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਚੇਰੀ ਸਟਰੀਟ ਦੇ ਪੂਰਵ ਦੇ ਵੱਲ ਜਾਣ ਵਾਲੀ ਲੇਨ ਵਿੱਚ ਸਵੇਰੇ 12:15 ਵਜੇ ਦੇ ਲੱਗਭੱਗ ਹੋਈ ਹੋਈ।
ਡਿਊਟੀ ਇੰਸਪੈਕਟਰ ਫਿਲਿਪ ਸਿੰਕਲੇਅਰ ਨੇ ਵੀਰਵਾਰ ਸਵੇਰੇ ਕਿਹਾ ਕਿ ਵਾਹਨ ਨੇ ਕੰਟਰੋਲ ਗੁਆ ਦਿੱਤਾ, ਰੇਲਿੰਗ ਨਾਲ ਟਕਰਾਇਆ ਅਤੇ ਫਿਰ ਕੰਕਰੀਟ ਦੇ ਖੰਭੇ ਨਾਲ ਟਕਰਾਇਆ। ਟੱਕਰ ਤੋਂ ਬਾਅਦ ਵਾਹਨ ਵਿੱਚ ਅੱਗ ਲੱਗ ਗਈ।
ਉਨ੍ਹਾਂ ਨੇ ਪੁਸ਼ਟੀ ਦੀ ਕਿ ਘਟਨਾ ਸਥਾਨ `ਤੇ 20 ਸਾਲ ਦੀ ਉਮਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਪੰਜਵੀਂ 20 ਸਾਲਾ ਦੀ ਇੱਕ ਨੌਕਵਾਨ ਲੜਕੀ ਜ਼ਖ਼ਮੀ ਹੋ ਗਈ ਪਰ ਉਸਦੇ ਬਚਣ ਦੀ ਉਮੀਦ ਹੈ। ਟੋਰਾਂਟੋ ਪੈਰਾਮੇਡਿਕ ਸਰਵਿਸੇਜ਼ ਨੇ ਕਿਹਾ ਕਿ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।
ਸਿੰਕਲੇਇਰ ਨੇ ਕਿਹਾ ਇੱਕ ਰਾਹਗੀਰ ਪਹਿਲਾਂ ਪਹੁੰਚਿਆ ਅਤੇ ਉਸਨੇ ਕਾਰ ਵਿੱਚ ਬੈਠੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ। ਰਾਹਗੀਰ ਲਈ ਇਹ ਬਹੁਤ ਹੀ ਭਿਆਨਕ ਦ੍ਰਿਸ਼ ਸੀ।
ਇਸਦੇ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਘਟਨਾ ਸਥਾਨ `ਤੇ ਪਹੁੰਚੀ। ਸਾਡੇ ਕਰਮਚਾਰੀਆਂ ਨੇ ਅੱਗ ਨੂੰ ਜਲਦੀ ਬੁਝਾਉਣ ਦਾ ਕੰਮ ਕੀਤਾ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਚਾਲਕ ਨੇ ਵਾਹਨ `ਤੇ ਕੰਟਰੋਲ ਕਿਉਂ ਗੁਆ ਦਿੱਤਾ ਸੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ