Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ

October 25, 2024 10:39 AM

* ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਹਿਯੋਗ ਨਾਲ ਦਿੱਤਾ ਗਿਆ ਲਿੰਗ-ਭੇਦ ਨੂੰ ਖ਼ਤਮ ਕਰਨ ਦਾ ਸੁਨੇਹਾ
* ਸਰਸ ਮੇਲੇ ਦੌਰਾਨ ਗਿੱਧਾ, ਭੰਗੜਾ, ਨੁੱਕੜ ਨਾਟਕ, ਰਾਜਸਥਾਨ ਦਾ ਕਾਲਬੇਲੀਆ, ਅਸਾਮ ਦਾ ਬੀਹੂ ਰਹੇ ਮੰਚ ਦਾ ਸ਼ਿੰਗਾਰ
* ਸਕੂਲਾਂ ਦੇ ਵਿਦਿਆਰਥੀ ਤੇ ਲੋਕਾਂ ਨੇ ਸਰਸ ਮੇਲੇ ਦੀਆਂ ਸਟਾਲਾਂ, ਸੁਆਦੀ ਖਾਣਿਆਂ ਅਤੇ ਚੰਡੋਲ/ਝੂਟਿਆਂ ਦਾ ਲਿਆ ਆਨੰਦ
ਮੋਹਾਲੀ, 25 ਅਕਤੂਬਰ (ਗਿਆਨ ਸਿੰਘ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ
18 ਅਕਤੂਬਰ ਤੋਂ 27 ਅਕਤੂਬਰ ਤੱਕ ਕਰਵਾਏ ਜਾ ਰਹੇ ਸਰਸ ਮੇਲਾ ਮੋਹਾਲੀ (ਸੈਕਟਰ 88) ਦਾ 7ਵਾਂ ਦਿਨ ਧੀਆਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦੌਰਾਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਮਾਜ ਨੂੰ ਲਿੰਗ ਭੇਦ ਤੋਂ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।

 
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਪਹਿਲ ਕਦਮੀ ’ਤੇ ਮੇਲੇ ਨੂੰ ਵਿੱਲਖਣ ਬਣਾਉਣ ਲਈ ਹਰ ਰੋਜ਼ ਇੱਕ ਸਮਾਜਿਕ ਥੀਮ ’ਤੇ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਤੇ ਸਟਾਫ਼ ਦੇ ਸਹਿਯੋਗ ਨਾਲ ਹੁਲਾਰਾ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਸਰਕਾਰੀ ਕੰਨਿਆ ਆਈ ਟੀ ਆਈ ਮੋਹਾਲੀ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ ਜਦਕਿ ਐਨੀ ਪਬਲਕਿ ਸਕੂਲ ਖਰੜ ਦੀਆਂ ਵਿਦਿਆਰਥਣਾਂ ਵੱਲੋਂ ਵੀ ਵਿਸ਼ੇਸ਼ ਪੇਸ਼ਕਾਰੀ ਕੀਤੀ ਗਈ। ਬਲਜਿੰਦਰ ਸਿੰਘ ਤੇ ਉਸ ਦੇ ਗਰੁੱਪ ਵੱਲੋਂ ਧੀਆਂ ਦੀ ਸਮਾਨਤਾ ’ਤੇ ਨੁੱਕੜ ਨਾਟਕ ਰਾਹੀਂ ਸੰਦੇਸ਼ ਦਿੱਤਾ ਗਿਆ। ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੇ ਸਿਵਲ ਵਿੰਗ ਦੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਵੱਲੋਂ ਧੀਆਂ ’ਤੇ ਕਵਿਤਾਵਾਂ ਪੜ੍ਹੀਆਂ ਗਈਆਂ।
ਇਸ ਤੋਂ ਇਲਾਵਾ ਅੱਜ ਮੇਲੇ ਦੀਆਂ ਹੋਰ ਗਤੀਵਿਧੀਆਂ ’ਚ ਵੱਖ-ਵੱਖ ਸਕੂਲਾਂ ਦੇ 500 ਦੇ ਕਰੀਬ ਵਿਦਿਆਰਥੀਆਂ ਵੱਲੋਂ ਮੇਲੇ ਦਾ ਆਨੰਦ ਮਾਣਿਆ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਯੂਨੀਫ਼ਾਰਮ ’ਚ ਆਉਣ ਵਾਲੇ ਵਿਦਿਆਰਥੀਆਂ ਤੋਂ ਕੋਈ ਐਂਟਰੀ ਫ਼ੀਸ ਨਹੀਂ ਵਸੂਲੀ ਜਾਂਦੀ ਬਲਕਿ ਉਨ੍ਹਾਂ ਨੂੰ ਵੇਰਕਾ ਦੇ ਉਤਪਾਦਾਂ ’ਤੇ ਆਧਾਰਿਤ ਸਿਹਤਮੰਦ ਰਿਫ਼੍ਰੈਸ਼ਮੈਂਟ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਮੇਲੇ ’ਚ ਰਾਜਸਥਾਨ ਦਾ ਕਾਲਬੇਲੀਆ ਤੇ ਨਗਾੜਾ, ਅਸਾਮ ਦਾ ਬੀਹੂ, ਹਰਿਆਣਾ ਦਾ ਫਾਗ ਤੇ ਜੋਗੀ ਬੀਨ, ਉੱਤਰ ਪ੍ਰਦੇਸ਼ ਦਾ ਮਾਯੂਰ ਨਾਚ, ਲੁਧਿਆਣਾ ਦੇ ਬਾਜ਼ੀਗਰ ਕਲਾਕਾਰ, ਪੰਜਾਬ ਦੇ ਲੋਕ ਨਾਚ ਭੰਗੜਾ, ਸੰਮੀ, ਲੁੱਡੀ ਸਾਰਾ ਦਿਨ ਹੀ ਚੱਲਦੇ ਰਹਿੰਦੇ ਹਨ ਅਤੇ ਸੰਗਠਿਤ ਭਾਰਤ ਦਾ ਸੰਦੇਸ਼ ਦਿੰਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ