Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

October 25, 2024 10:40 AM

ਮੋਹਾਲੀ, 25 ਅਕਤੂਬਰ (ਗਿਆਨ ਸਿੰਘ): ਬੀਤੀ 18 ਅਕਤੂਬਰ ਤੋਂ ਸੈਕਟਰ 88, ਮੋਹਾਲੀ ਦੇ ਖੁਲ੍ਹੇ ਗਰਾਊਂਡ ’ਚ ਸ਼ੁਰੂ ਹੋਇਆ ਸਰਸ ਮੇਲਾ 2024 ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਅੱਗੇ ਵੱਧ ਰਿਹਾ ਹੈ। ਮੇਲੀਆਂ ਨੂੰ ਮੇਲੇ ਵਿੱਚ ਹਰ ਰੰਗ ਆਪਣੇ ਵੱਲ ਆਕਰਸ਼ਿਤ ਕਰ ਰਿਹਾ ਹੈ। ਜਿੱਥੇ ਵੱਖ-ਵੱਖ ਕਾਰੀਗਰਾਂ ਦੇ ਹੱਥਾਂ ਨਾਲ਼ ਤਰਾਸ਼ੀਆਂ ਕਲਾਕ੍ਰਿਤਾਂ ਮੇਲੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ ਉੱਥੇ ਸੱਭਿਆਚਾਰਕ ਗਤੀਵਿਧੀਆਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ
ਅਤੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ (ਰਾਸ਼ਟਰਪਤੀ ਅਵਾਰਡੀ) ਦੇ ਬਣਾਏ ਤੇਲ ਚਿੱਤਰ ਅਤੇ ਪੈਂਸਿਲ ਸਕੈੱਚ ਦਰਸ਼ਕਾਂ ਨੂੰ ਆਪਣੇ ਵੱਲ ਮੋਹ ਰਹੇ ਹਨ।
ਆਰਟਿਸਟ ਗੁਰਪ੍ਰੀਤ ਨਾਮਧਾਰੀ ਜਿਨ੍ਹਾਂ ਦੇ ਬਣਾਏ ਕੰਧ ਚਿੱਤਰ ਲੋਕ ਸਭਾ ਚੋਣਾਂ ਵੇਲ਼ੇ ਵੀ ਬਹੁਤ ਮਸ਼ਹੂਰ ਹੋਏ ਸਨ, ਆਪਣੇ ਚਿੱਤਰਾਂ ਰਾਹੀਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਬਣਾਇਆ ਪੰਜਾਬੀ ਫਿਲਮਾਂ ਦੀ ‘ਪਦਮ ਸ੍ਰੀ ’ ਅਵਾਰਡ ਨਾਲ ਸਨਮਾਨਿਤ ਸਿਰਮੌਰ ਕਲਾਕਾਰ ਨਿਰਮਲ ਰਿਸ਼ੀ ਦਾ ਚਿੱਤਰ ਮੇਲੀਆਂ ਵਿੱਚ ਬਹੁਤ ਮਕਬੂਲੀਅਤ ਹਾਸਿਲ ਕਰ ਰਿਹਾ ਹੈ।
ਪ੍ਰੋ. ਗੁਰਬਖਸ਼ੀਸ਼ ਅੰਟਾਲ ਦੇ ਪੈਂਸਿਲ ਸਕੈੱਚ ਜਿਨ੍ਹਾਂ ਵਿੱਚ ਮਧੂਬਾਲਾ ਅਤੇ ਜ਼ਿੰਦਗੀ ਦੀ ਖੇਡ ਨੂੰ ਦਰਸਾਉਂਦਾ ਪੈਂਸਿਲ ਸਕੈੱਚ ਮੇਲੀਆਂ ਨੂੰ ਸਟਾਲ ਨੰ. 11 ਉੱਤੇ ਰੁਕਣ ਲਈ ਮਜਬੂਰ ਕਰ ਰਿਹਾ ਹੈ। ਸਹਾਇਕ ਮੇਲਾ ਅਫਸਰ ਕਮ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਬਲਾਕ ਡਿਵਲੈਪਮੈਂਟ ਅਫਸਰ ਧਨਵੰਤ ਸਿੰਘ ਰੰਧਾਵਾ ਵੱਲੋਂ ਵੀ ਇਨ੍ਹਾਂ ਚਿੱਤਰਾਂ ਦੀ ਵਿਸ਼ੇਸ਼ ਪ੍ਰਸੰਸਾ ਕੀਤੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ