Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ

October 25, 2024 10:41 AM

* ਮਹਾਰਾਜ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14 ਹੋਰ ਕੈਡਿਟਾਂ ਦਾ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ
* ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ
ਚੰਡੀਗੜ੍ਹ, 25 ਅਕਤੂਬਰ (ਗਿਆਨ ਸਿੰਘ): ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ
12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜਿ਼ਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ. ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ
ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।
ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ.ਯੂ.-30 ਐਮ.ਕੇ.ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।
ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ.ਐਸ.ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਹਨਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ।
ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ
ਸ਼ੁਭਕਾਮਨਾਵਾਂ ਦਿੱਤੀਆਂ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ.ਐਸ.ਐਮ.) ਨੇ ਅਰਮਾਨਪ੍ਰੀਤ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਐਨ.ਡੀ.ਏ. ਕੋਰਸ ਲਈ ਪਹਿਲੀ ਵਾਰ ਐਨੇ ਕੈਡਿਟਾਂ ਨੇ ਕੁਆਲੀਫਾਈ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਟੈਕਨੀਕਲ ਐਂਟਰੀ ਮੈਰਿਟ ਸੂਚੀ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਸਦੇ ਜਲਦ ਜਾਰੀ ਹੋਣ ਦੀ ਉਮੀਦ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ