Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

October 28, 2024 11:02 AM

*ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ
*ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ
ਚੰਡੀਗੜ੍ਹ, 28 ਅਕਤੂਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ।
ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ।
ਡੀ.ਐੱਫ.ਐੱਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ