Welcome to Canadian Punjabi Post
Follow us on

03

July 2025
 
ਪੰਜਾਬ

105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ, ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

October 28, 2024 11:03 AM

-ਜਾਂਚ ਮੁਤਾਬਕ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹਾਸਲ ਕੀਤੀ ਹੈਰੋਇਨ ਦੀ ਖੇਪ ਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਕਰਨਾ ਸੀ ਡਲਿਵਰ : ਡੀਜੀਪੀ ਗੌਰਵ ਯਾਦਵ
-ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ
ਚੰਡੀਗੜ੍ਹ, 28 ਅਕਤੂਬਰ (ਪੋਸਟ ਬਿਊਰੋ): ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਅਤੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਸੀਆਈ ਅੰਮ੍ਰਿਤਸਰ ਨੂੰ ਪਤਾ ਚੱਲਿਆ ਕਿ ਇਸ ਨੈਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਵਿੱਚ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਇਹ ਜਾਣਕਾਰੀ ਮਿਲਣ ਉਪਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਤੋਂ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ ਅਤੇ ਇਸ ਨੂੰ ਨਸ਼ਾ ਤਸਕਰ ਨਵਜੋਤ ਸਿੰਘ, ਜਿਸਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਤੱਕ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਸਪਲਾਈ ਚੇਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ ਨੰਬਰ 63 ਮਿਤੀ 27.10.2024 ਦਰਜ ਕੀਤੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ