Welcome to Canadian Punjabi Post
Follow us on

05

November 2024
ਬ੍ਰੈਕਿੰਗ ਖ਼ਬਰਾਂ :
ਸੀਡੀਸੀਪੀ ਨੇ ਦੰਦਾਂ ਦੀ ਸੰਭਾਲ ਦਾਇੱਕ ਮਿਲੀਅਨ ਲੋਕਾਂ ਤੱਕ ਪਹੁੰਚ ਕਰਕੇ ਆਪਣਾ ਟੀਚਾ ਪੂਰਾ ਕੀਤਾ : ਸੋਨੀਆ ਸਿੱਧੂਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਦਾ ਸੈੱਟ ਤਿਆਰ, 7 ਨਵੰਬਰ ਤੋਂ ਸ਼ੁਰੂ ਹੋਵੇਗੀ ਸ਼ੂਟਿੰਗਪੁਸ਼ਪਾ-2 ਦਾ ਟ੍ਰੇਲਰ 15 ਨਵੰਬਰ ਨੂੰ ਪਟਨਾ 'ਚ ਹੋਵੇਗਾ ਲਾਂਚ ਹੋਵੇਗਾ, 5 ਦਸੰਬਰ ਨੂੰ ਹੋਵੇਗੀ ਰਿਲੀਜ਼ਪੈਦਲ ਸਕੂਲ ਜਾ ਰਹੇ ਪ੍ਰਿੰਸੀਪਲ ਦੇ ਸਿਰ ਵਿਚ ਮੋਟਰਸਾਈਕਲ `ਤੇ ਸਵਾਰ ਬਦਮਾਸ਼ਾਂ ਨੇ ਮਾਰੀ ਗੋਲੀ, ਮੌਤਸੁਪਰੀਮ ਕੋਰਟ ਨੇ ਕਿਹਾ: ਸਰਕਾਰਾਂ ਸਾਰੀਆਂ ਨਿੱਜੀ ਜਾਇਦਾਦਾਂ 'ਤੇ ਕਬਜ਼ਾ ਨਹੀਂ ਕਰ ਸਕਦੀਆਂਭਾਰਤ ਵਿੱਚ ਕਮਲਾ ਹੈਰਿਸ ਦੇ ਪਿੰਡ ਵਿੱਚ ਚੱਲ ਰਹੀ ਵਿਸ਼ੇਸ਼ ਪੂਜਾਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
 
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

October 28, 2024 11:04 AM

*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਦਾ ਲਾਇਆ ਦੋਸ਼
*ਝੋਨੇ ਦੇ ਖਰੀਦ ਸੰਕਟ ਦੌਰਾਨ ਕਿਸਾਨਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ : ਚੀਮਾ
*ਕਿਹਾ, ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ; ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ
ਚੰਡੀਗੜ੍ਹ, 28 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਝੋਨੇ ਤੋਂ ਚਾਵਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ।
ਭਾਜਪਾ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 40,000 ਕਰੋੜ ਰੁਪਏ ਦੀ ਸੀ.ਸੀ.ਐਲ ਲਿਮਟ ਬਾਰੇ ਭਾਜਪਾ ਆਗੂਆਂ ਦਾ ਦਾਅਵਾ ਜ਼ਮੀਨੀ ਹਕੀਕਤ ਨੂੰ ਸਮਝਣ ਦੀ ਘਾਟ ਨੂੰ ਦਰਸਾਉਂਦਾ ਹੈ, ਕਿਉਂਕਿ ਸੀ.ਸੀ.ਐੱਲ ਲਿਮਟ ਹਰ ਸਾਲ ਝੋਨੇ-ਕਣਕ ਦੇ ਖਰੀਦ ਸੀਜ਼ਨ ਦੌਰਾਨ ਸਥਾਪਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਐਲ ਸੀਮਾ ਵਿੱਚ ਪਾੜਾ ਕਈ ਵਾਰ 600 ਕਰੋੜ ਰੁਪਏ ਤੋਂ 1,000 ਕਰੋੜ ਰੁਪਏ ਤੱਕ ਹੁੰਦਾ ਹੈ, ਜਿਸਦਾ ਨੁਕਸਾਨ ਪੰਜਾਬ ਸਰਕਾਰ, ਆੜ੍ਹਤੀਆਂ ਜਾਂ ਟਰਾਂਸਪੋਰਟਰਾਂ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਲਗਭਗ 800 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਪੱਤਰਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗਾਂ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੁੰਦਿਆਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਜੇ.ਪੀ.ਨੱਡਾ ਨਾਲ ਵੀ ਮੁਲਾਕਾਤ ਕਰਕੇ ਸੂਬੇ ਵਿੱਚ ਡੀਏਪੀ ਦੀ ਘਾਟ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ।
ਕੈਬਨਿਟ ਮੰਤਰੀ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣ ਅਤੇ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ 40 ਪ੍ਰਤੀਸ਼ਤ ਕਣਕ ਅਤੇ 22 ਪ੍ਰਤੀਸ਼ਤ ਚੌਲਾਂ ਦਾ ਯੋਗਦਾਨ ਪਾਉਂਦੇ ਹਨ, ਜੋ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਕੇਂਦਰ ਸਰਕਾਰ ਕੋਲ ਸੂਬੇ ਦੇ ਹਿਤਾਂ ਦੀ ਜ਼ੋਰਦਾਰ ਵਕਾਲਤ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ : ਸਿਬਿਨ ਸੀ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐੱਸ.ਐੱਚ.ਓ. ਤੇ ਏ.ਐੱਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ