Welcome to Canadian Punjabi Post
Follow us on

05

November 2024
ਬ੍ਰੈਕਿੰਗ ਖ਼ਬਰਾਂ :
ਸੀਡੀਸੀਪੀ ਨੇ ਦੰਦਾਂ ਦੀ ਸੰਭਾਲ ਦਾਇੱਕ ਮਿਲੀਅਨ ਲੋਕਾਂ ਤੱਕ ਪਹੁੰਚ ਕਰਕੇ ਆਪਣਾ ਟੀਚਾ ਪੂਰਾ ਕੀਤਾ : ਸੋਨੀਆ ਸਿੱਧੂਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਦਾ ਸੈੱਟ ਤਿਆਰ, 7 ਨਵੰਬਰ ਤੋਂ ਸ਼ੁਰੂ ਹੋਵੇਗੀ ਸ਼ੂਟਿੰਗਪੁਸ਼ਪਾ-2 ਦਾ ਟ੍ਰੇਲਰ 15 ਨਵੰਬਰ ਨੂੰ ਪਟਨਾ 'ਚ ਹੋਵੇਗਾ ਲਾਂਚ ਹੋਵੇਗਾ, 5 ਦਸੰਬਰ ਨੂੰ ਹੋਵੇਗੀ ਰਿਲੀਜ਼ਪੈਦਲ ਸਕੂਲ ਜਾ ਰਹੇ ਪ੍ਰਿੰਸੀਪਲ ਦੇ ਸਿਰ ਵਿਚ ਮੋਟਰਸਾਈਕਲ `ਤੇ ਸਵਾਰ ਬਦਮਾਸ਼ਾਂ ਨੇ ਮਾਰੀ ਗੋਲੀ, ਮੌਤਸੁਪਰੀਮ ਕੋਰਟ ਨੇ ਕਿਹਾ: ਸਰਕਾਰਾਂ ਸਾਰੀਆਂ ਨਿੱਜੀ ਜਾਇਦਾਦਾਂ 'ਤੇ ਕਬਜ਼ਾ ਨਹੀਂ ਕਰ ਸਕਦੀਆਂਭਾਰਤ ਵਿੱਚ ਕਮਲਾ ਹੈਰਿਸ ਦੇ ਪਿੰਡ ਵਿੱਚ ਚੱਲ ਰਹੀ ਵਿਸ਼ੇਸ਼ ਪੂਜਾਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
 
ਪੰਜਾਬ

ਪੀ.ਐੱਸ.ਪੀ.ਸੀ.ਐੱੱਲ. ਦਾ ਮੁੱਖ ਖ਼ਜ਼ਾਨਚੀ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

October 28, 2024 11:05 AM

ਚੰਡੀਗੜ੍ਹ, 28 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ 'ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ : ਸਿਬਿਨ ਸੀ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐੱਸ.ਐੱਚ.ਓ. ਤੇ ਏ.ਐੱਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ