Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

October 29, 2024 12:34 PM

ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ।
ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ।
ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ 'ਤੇ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ