Welcome to Canadian Punjabi Post
Follow us on

01

July 2025
 
ਪੰਜਾਬ

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

October 30, 2024 12:21 PM

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ 'ਤੇ ਚਾਨਣ ਦੀ ਜਿੱਤ, ਬੁਰਾਈ 'ਤੇ ਚੰਗਿਆਈ ਅਤੇ ਨਿਰਾਸ਼ਾ 'ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ . ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ ਅਤੇ ਨਾਲ ਹੀ ਭਾਈਚਾਰਕ ਸਾਂਝ, ਅਮਨ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਸਾਲ 1612 ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦੇ ਇਤਿਹਾਸਕ ਮੌਕੇ ‘ਬੰਦੀ ਛੋੜ ਦਿਵਸ’ ਮੌਕੇ ਸਮੁੱਚੇ ਦੇਸ਼ ਵਾਸੀਆਂ ਖ਼ਾਸ ਕਰਕੇ ਸਿੱਖ ਪੰਥ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਜਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਰਵਾਇਤੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਆਪਸੀ ਸਾਂਝ ਅਤੇ ਸਦਭਾਵਨਾ ਦੇ ਬੰਧਨ ਹੋਰ ਮਜ਼ਬੂਤ ਹੋਣ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਡੇ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ