Welcome to Canadian Punjabi Post
Follow us on

01

June 2025
ਬ੍ਰੈਕਿੰਗ ਖ਼ਬਰਾਂ :
ਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨਹਾਈਵੇਅ 'ਤੇ ਗਤੀ ਸੀਮਾ ਤੋਂ ਦੁੱਗਣੀ ਤੋਂ ਰਫ਼ਤਾਰ ਨਾਲ ਚਲਾਈ ਗੱਡੀ, ਲੱਗ ਸਕਦੈ 10 ਹਜ਼ਾਰ ਡਾਲਰ ਦਾ ਜੁਰਮਾਨਾ ਫਸਟ ਨੇਸ਼ਨਜ਼ ਵੱਲੋਂ ਸਰਕਾਰ ਨੂੰ ਜੰਗਲੀ ਅੱਗ ਤੋਂ ਬਚੇ ਲੋਕਾਂ ਨੂੰ ਵਿਨੀਪੈੱਗ ਦੇ ਹੋਟਲਾਂ `ਚ ਜਗ੍ਹਾ ਦੇਣ ਦੀ ਅਪੀਲਮਿਸੀਸਾਗਾ ਵਿੱਚ ਲਾਪਤਾ ਬੱਚਾ ਗੰਭੀਰ ਹਾਲਤ ਵਿੱਚ ਮਿਲਿਆਭਾਰਤ ਨਾਲ ਸੰਬੰਧਾਂ ਬਾਰੇ ਅਨੀਤਾ ਆਨੰਦ ਨੇ ਕਿਹਾ- ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂਜੰਮੂ ਵਿਚ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਜਾ ਰਹੀ ਗੱਡੀ ਸੜਕ ਹਾਦਸੇ ਦਾ ਸਿ਼ਕਾਰ ਉੱਤਰੀ ਸਸਕੈਚਵਨ ਵਿਚ ਜੰਗਲ ਨੂੰ ਲੱਗੀ ਅੱਗ, ਹਜ਼ਾਰਾਂ ਲੋਕਾਂ ਕੋਲੋਂ ਖ਼ਾਲੀ ਕਰਵਾਇਆ ਇਲਾਕਾ
 
ਪੰਜਾਬ

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

October 30, 2024 12:23 PM

-ਮੁਲਜ਼ਮ ਨੂੰ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ ਨਹੀਂ ਰਹੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਮੋਗਾ ਵਿਚ ਰਾਮਗੜ੍ਹੀਆ ਸਿੱਖ ਆਰਗੇਨਾਈਜਸ਼ਨ ਇੰਡੀਆ ਦੀ ਮੀਟਿੰਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਸਕੂਲ ਮੈਨਟਰਸਿ਼ਪ ਪ੍ਰੋਗਰਾਮ: ਵੱਡੇ ਸੁਪਨੇ ਦੇਖੋ, ਉੱਚਾ ਟੀਚਾ ਰੱਖੋ ਅਤੇ ਮਹਾਨਤਾ ਹਾਸਲ ਕਰਨ ਤੋਂ ਤੁਹਾਨੂੰ ਕੁਝ ਵੀ ਨਾ ਰੋਕ ਸਕੇ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵਿਲਜ਼ਰ ਕਿੰਗ ਕੰਪਨੀ ਵੱਲੋਂ ਗੁਰਮੇਲ ਬੌਡੇ ਦਾ ਸਨਮਾਨ