Welcome to Canadian Punjabi Post
Follow us on

03

July 2025
 
ਪੰਜਾਬ

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

October 30, 2024 12:25 PM

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।

ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ, ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜਿਆਦਾ ਬੂਟੇ ਲਾਉਣ, ਉਹਨਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ।
ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐਨਜੀਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਸਖਤੀ ਕੀਤੀ ਜਾ ਰਹੀ ਹੈ। ਦੋਨੋਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ ਰਸਮੀ ਤੌਰ ਤੇ ਚਰਚਾਵਾਂ ਵੀ ਹੋਈਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ