Welcome to Canadian Punjabi Post
Follow us on

03

July 2025
 
ਪੰਜਾਬ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

October 30, 2024 12:29 PM

-ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ
ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ