Welcome to Canadian Punjabi Post
Follow us on

10

May 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਨਵੀਂ ਕੈਬਨਿਟ ਦਾ ਕਰਨਗੇ ਐਲਾਨceasefire india pakistan: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤਾ ਦਖ਼ਲਸ੍ਰੀਲੰਕਾ ਦੀ ਝੀਲ ਵਿੱਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ, ਛੇ ਫੌਜੀਆਂ ਦੀ ਮੌਤਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਮੀ ਕਾਰਨ ਕਿਊਬੈੱਕ ਯੂਨੀਵਰਸਿਟੀਆਂ ਨੂੰ ਹੋ ਸਕਦੈ 200 ਮਿਲੀਅਨ ਡਾਲਰ ਦਾ ਘਾਟਾਰਿਟੇਲ ਸਟੋਰ ਵਿੱਚ ਹਥਿਆਰਾਂ ਨਾਲ ਡਕੈਤੀ ਮਾਮਲੇ `ਚ ਇੱਕ ਕਾਬੂਸਾਸਕਾਟੂਨ `ਚ ਰੂਮਮੇਟ ਦੀ ਹੱਤਿਆ `ਚ ਦੋਸ਼ੀ ਪਾਏ ਵਿਅਕਤੀ ਨੇ ਮੈਜਿਕ ਮਸ਼ਰੂਮ ਖਾਣ ਦੀ ਗੱਲ ਤੋਂ ਕੀਤਾ ਇਨਕਾਰਸਕਾਰਬਰੋ ਵਿੱਚ 2 ਵਾਹਨਾਂ ਦੀ ਟੱਕਰ `ਚ ਪੈਦਲ ਜਾ ਰਹੀ ਔਰਤ ਦੀ ਮੌਤਭਾਰਤ ਅਤੇ ਪਾਕਿਸਤਾਨ ਵਿਚਕਾਰ ਯੰਗ ਵਾਲੇ ਤਣਾਅ ਦੇ ਚਲਦੇ ਬੀਸੀਸੀਆਈ ਨੇ ਆਈਪੀਐਲ ਨੂੰ ਕੀਤਾ ਮੁਲਤਵੀ
 
ਟੋਰਾਂਟੋ/ਜੀਟੀਏ

ਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰ

October 31, 2024 12:16 AM

ਟੋਰਾਂਟੋ, 30 ਅਕਤੂਬਰ (ਪੋਸਟ ਬਿਊਰੋ): ਬਰੈਂਪਟਨ ਵਿੱਚ ਹਥਿਆਰ ਅਤੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਇੱਕ ਔਰਤ ਅਤੇ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਉਸਦੇ ਦੋ ਬੇਟੇ ਸ਼ਾਮਿਲ ਹਨ, ਜਦੋਂਕਿ ਬਾਕੀਆਂ ਦੀ ਉਮਰ 20 ਤੋਂ 22 ਸਾਲ ਦੇ ਵਿਚਕਾਰ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਪਹਿਚਾਣ ਬਰੈਂਪਟਨ ਦੀ 61 ਸਾਲਾ ਨਰਿੰਦਰ ਕੌਰ ਨਾਗਰਾ ਅਤੇ ਉਨ੍ਹਾਂ ਦੇ ਬੇਟੇ ਨਵਦੀਪ ਨਾਗਰਾ (20) ਅਤੇ ਰਵਨੀਤ ਨਾਗਰਾ (22) ਦੇ ਰੂਪ ਵਿੱਚ ਹੋਈ ਹੈ। ਬਾਕੀਆਂ ਮੁਲਜ਼ਮਾਂ ਵਿਚ ਰਣਵੀਰ (20) ਅਤੇ ਪਵਨੀਤ ਨਾਹਲ (21) ਸ਼ਾਮਿਲ ਹਨ। ਉਨ੍ਹਾਂ `ਤੇ ਕਰੀਬ 160 ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ, ਜਿਸ ਵਿੱਚ ਕਈ ਕੈਨੇਡੀਅਨ ਵੀ ਸ਼ਾਮਿਲ ਹਨ। ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਨੇ ਦਿੱਤੀ। ਮੁਲਜ਼ਮ ਮੂਲ ਰੂਪ ਤੋਂ ਪੰਜਾਬ ਦੇ ਰਹਿਣ ਵਾਲੇ ਹਨ।
ਪੁਲਿਸ ਮੁਤਾਬਕ ਇਹ ਮਾਮਲਾ ਕਾਫ਼ੀ ਪੇਚਦਾਰ ਹੈ। ਜਾਂਚ ਤੱਦ ਸ਼ੁਰੂ ਹੋਈ ਜਦੋਂ ਟ੍ਰੈਫਿਕ ਪੁਲਿਸ ਨੇ 20 ਸਾਲਾ ਇੱਕ ਨੌਜਵਾਨ ਨੂੰ ਗੰਨ ਨਾਲ ਫੜ੍ਹਿਆ। ਇਸਤੋਂ ਬਾਅਦ, ਜੁਲਾਈ ਤੋਂ ਸਤੰਬਰ ਤੱਕ ਅਧਿਕਾਰੀਆਂ ਨੇ ਪ੍ਰੋਜੈਕਟ ਸਲਿੰਗਸ਼ਾਟ ਚਲਾਇਆ, ਜਿਸ ਵਿੱਚ ਪੀਲ ਖੇਤਰ ਅਤੇ ਗਰੇਟਰ ਟੋਰਾਂਟੋ ਏਰੀਆ (ਜੀਟੀਏ) ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਿਲ ਗਰੁੱਪਾਂ ਦੀ ਜਾਂਚ ਕੀਤੀ ਗਈ। ਪੀਲ ਪੁਲਿਸ ਨੇ ਜਾਂਚ ਕਰਨ ਲਈ ਯਾਰਕ ਪੁਲਿਸ ਅਤੇ ਆਰਸੀਐੱਮਪੀ ਨਾਲ ਸਹਿਯੋਗ ਕੀਤਾ। ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਸਰਚ ਵਾਰੰਟ ਪ੍ਰਾਪਤ ਕੀਤੇ ਗਏ। ਜਾਂਚ ਦੌਰਾਨ ਉਨ੍ਹਾਂ ਦੇ ਘਰਾਂ ਵਿਚ 11 ਹਥਿਆਰ, 32 ਪਾਬੰਦੀਸ਼ੁਦਾ ਮੈਗਜ਼ੀਨ, 900 ਵੱਲ ਅਧਿਕ ਗੋਲਾ-ਬਾਰੂਦ, 53 ਗਲਾਕ ਸਲੈਕਟਰ ਸਵਿਚ ਅਤੇ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਹੋਇਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਟੇਲ ਸਟੋਰ ਵਿੱਚ ਹਥਿਆਰਾਂ ਨਾਲ ਡਕੈਤੀ ਮਾਮਲੇ `ਚ ਇੱਕ ਕਾਬੂ ਸਾਸਕਾਟੂਨ `ਚ ਰੂਮਮੇਟ ਦੀ ਹੱਤਿਆ `ਚ ਦੋਸ਼ੀ ਪਾਏ ਵਿਅਕਤੀ ਨੇ ਮੈਜਿਕ ਮਸ਼ਰੂਮ ਖਾਣ ਦੀ ਗੱਲ ਤੋਂ ਕੀਤਾ ਇਨਕਾਰ ਸਕਾਰਬਰੋ ਵਿੱਚ 2 ਵਾਹਨਾਂ ਦੀ ਟੱਕਰ `ਚ ਪੈਦਲ ਜਾ ਰਹੀ ਔਰਤ ਦੀ ਮੌਤ ਟੋਰਾਂਟੋ ਦੇ ਇੱਕ ਵਿਅਕਤੀ `ਤੇ ਬੰਦੂਕ ਦੀ ਨੋਕ `ਤੇ ਲੁੱਟਣ ਦੀ ਕੋਸ਼ਿਸ਼ ਦੇ ਲੱਗੇ ਕਈ ਚਾਰਜਿਜ਼ ਪਾਵਰਸਕੂਲ ਡੇਟਾ ਬਰੀਚ ਵਿੱਚ ਚੋਰੀ ਹੋਈ ਜਾਣਕਾਰੀ ਫਿਰੌਤੀ ਦੇਣ ਦੇ ਬਾਵਜੂਦ ਨਹੀਂ ਕੀਤੀ ਨਸ਼ਟ : ਸਕੂਲ ਬੋਰਡ ਉੱਤਰੀ ਓਂਟਾਰੀਓ ਫਿਲਮ ਉਦਯੋਗ ਦੇ ਲੋਕ ਲਾਏ ਜਾਣ ਵਾਲੇ ਸੰਭਾਵੀ ਅਮਰੀਕੀ ਟੈਰਿਫ `ਤੇ ਚਿੰਤਤ ਬ੍ਰਹਮ ਗਿਆਨੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਬਰਸੀ 18 ਮਈ ਐਤਵਾਰ ਨੂੰ ਮਨਾਈ ਜਾਏਗੀ ਪੁਰਾਣੀਆਂ ਪਾਣੀ ਸਪਲਾਈ ਲਾਈਨਾਂ ਨੂੰ ਬਦਲਣ ਦੇ ਚਲਦੇ ਗਰਮੀਆਂ ਵਿੱਚ ਸ਼ਹਿਰ ਦੇ 3 ਸਟਰੀਟਕਾਰ ਰੂਟ ਹੋਣਗੇ ਡਾਇਵਰਟ ਇਸ ਗਰਮੀਆਂ ਸਸਕੈਚਵਨ ਦੀਆਂ ਸੜਕਾਂ `ਤੇ ਈ-ਸਕੂਟਰ ਨੂੰ ਚਲਾਉਣ ਦੀ ਮਿਲੇਗੀ ਆਗਿਆ ਓਂਟਾਰੀਓ ਦੇ ਇੱਕ ਵਿਅਕਤੀ ਨਾਲ ਜਾਅਲੀ ਬੈਂਕ ਡਰਾਫਟ ਨਾਲ ਇਕ ਲੱਖ ਡਾਲਰ ਦੀ ਠੱਗੀ, ਬੀਮਾ ਕੰਪਨੀ ਨੇ ਪੈਸੇ ਦੁਆਏ ਵਾਪਿਸ