Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐੱਸ.ਐੱਚ.ਓ. ਤੇ ਏ.ਐੱਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

November 04, 2024 09:15 AM

ਚੰਡੀਗੜ੍ਹ, 4 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ