Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਪੰਜਾਬ

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

November 04, 2024 09:17 AM

-ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮ
ਪਟਿਆਲਾ, 4 ਨਵੰਬਰ (ਪੋਸਟ ਬਿਊਰੋ): ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ.
ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਹੋਵੇਗਾ। ਇਸ ਮੌਕੇ ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ ਅਤੇ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਣਗੀਆਂ।
ਭਾਸ਼ਾ ਮਾਹ ਦੌਰਾਨ ਰਾਜ ਭਰ ’ਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਸਾਲ 2021 ਲਈ ਐਲਾਨੇ ਗਏ ਪੁਰਸਕਾਰਾਂ ਵਿੱਚ ਬਲਦੇਵ ਸਿੰਘ ਨੂੰ ਸੂਰਜ ਕਦੇ ਨਹੀਂ ਮਰਦਾ ਲਈ ਨਾਨਕ ਸਿੰਘ ਪੁਰਸਕਾਰ (ਨਾਵਲ) ਦਿੱਤਾ ਜਾਵੇਗਾ । ਇਸੇ ਤਰ੍ਹਾਂ ਸਾਲ 2022 ਲਈ ਐਲਾਨੇ ਗਏ ਪੁਰਸਕਾਰਾਂ ਵਿੱਚ ਵਿਜੇ ਵਿਵੇਕ ਨੂੰ ਛਿਣਭੰਗਰ ਵੀ ਕਾਲਾਤੀਤ ਵੀ ਲਈ ਗਿਆਨੀ ਗੁਰਮੁੱਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ), ਵਿਦਵਾਨ ਸਿੰਘ ਸੋਨੀ ਨੂੰ ਦਿਲਚਸਪ ਕਹਾਣੀ ਧਰਤੀ ਅੰਬਰ ਦੀ ਲਈ ਡਾ. ਐਮ.ਐਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ), ਡਾ. ਮਨਜੀਤ ਕੌਰ ਆਜ਼ਾਦ ਨੂੰ ਵਿਸ਼ਵ ਸੱਭਿਆਚਾਰ ਬਨਾਮ ਸਥਾਨਕ ਸਭਿਆਚਾਰ ਲਈ ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ), ਕੇਵਲ ਧਾਲੀਵਾਲ ਨੂੰ ਗੜ੍ਹੀ ਚਮਕੌਰ ਦੀ ਲਈ ਈਸ਼ਵਰ ਚੰਦਰ ਨੰਦਾ ਪੁਰਸਕਾਰ(ਨਾਟਕ /ਇਕਾਂਗੀ), ਜਗਤਾਰਜੀਤ ਸਿੰਘ ਨੂੰ ਚਿੱਤਰਕਾਰੀ ਵਿੱਚ ਗੁਰੂ ਨਾਨਕ ਲਈ ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ /ਸਫ਼ਰਨਾਮਾ), ਨਵਦੀਪ ਸਿੰਘ ਗਿੱਲ ਨੂੰ ਉੱਡਣਾ ਬਾਜ਼ (ਓਲੰਪੀਅਨ ਗੁਰਬਚਨ ਸਿੰਘ ਰੰਧਾਵਾ) ਲਈ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ /ਟੀਕਾਕਾਰੀ/ਕੋਸ਼ਕਾਰੀ), ਡਾ.ਜੇ.ਬੀ. ਸੇਖੋਂ ਨੂੰ ਚੌਥਾ ਪਹਿਰ ਲਈ ਪ੍ਰਿੰ. ਤੇਜਾ ਸਿੰਘ ਪੁਰਸਕਾਰ (ਸੰਪਾਦਨ), ਅਰਵਿੰਦਰ ਕੌਰ ਧਾਲੀਵਾਲ ਨੂੰ ਝਾਂਜਰਾਂ ਵਾਲੇ ਪੈਰ ਲਈ ਪ੍ਰਿੰ.ਸੁਜਾਨ ਸਿੰਘ ਪੁਰਸਕਾਰ (ਕਹਾਣੀ ਸੰਗ੍ਰਹਿ), ਭਜਨਵੀਰ ਸਿੰਘ ਨੂੰ ਮੋਇਆਂ ਦੇ ਰਾਹ ਲਈ ਪ੍ਰੋ.ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਸੁਦਰਸ਼ਨ ਗਾਸੋ(ਡਾ.) ਨੂੰ ਕਿੰਨਾਂ ਸੋਹਣਾ ਅੰਬਰ ਲਗਦੈ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ(ਬਾਲ ਸਾਹਿਤ) ਦਿੱਤਾ ਜਾਵੇਗਾ।
ਸਾਲ 2022-23 ਲਈ ਲਖਵਿੰਦਰ ਜੌਹਲ ਨੂੰ ਪਾਣੀ ਹੋਏ ਵਿਚਾਰ ਲਈ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ), ਅਜ਼ੀਜ਼ ਸਰੋਏ ਨੂੰ ਆਪਣੇ ਲੋਕ ਲਈ ਨਾਨਕ ਸਿੰਘ ਪੁਰਸਕਾਰ (ਨਾਵਲ),ਬਲਦੇਵ ਸਿੰਘ ਧਾਲੀਵਾਲ ਨੂੰ ਕੰਜ ਕੁਆਰ ਧਰਤੀ ਲਈ ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ /ਸਫ਼ਰਨਾਮਾ), ਰਾਕੇਸ਼ ਕੁਮਾਰ ਨੂੰ ਕ੍ਰਾਂਤੀਕਾਰੀ ਸ਼ੇਰ ਜੰਗ: ਸ਼ੇਰਾਂ ਵਰਗਾ ਸ਼ੇਰ ਲਈ ਭਾਈ ਵੀਰ ਸਿੰਘ ਪੁਰਸਕਾਰ(ਜੀਵਨੀ /ਟੀਕਾਕਾਰੀ/ਕੋਸ਼ਕਾਰੀ), ਡਾ. ਸਰਵਨ ਸਿੰਘ ਪ੍ਰਦੇਸੀ ਨੂੰ ਸੂਫ਼ੀ ਲਹਿਰ ਦਾ ਸਮਾਜਕ ਮਾਡਲ ਲਈ ਡਾ.ਅਤਰ ਸਿੰਘ ਪੁਰਸਕਾਰ (ਆਲੋਚਨਾ), ਹਰਦੀਪ ਕੌਰ ਬਾਵਾ ਨੂੰ ਨਾ ਨਰ ਨਾ ਨਾਰੀ ਲਈ ਪ੍ਰਿੰ.ਤੇਜਾ ਸਿੰਘ ਪੁਰਸਕਾਰ (ਸੰਪਾਦਨ),ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਵਾਸੂ ਨੂੰ ਗੁਰਮਤਿ ਸੰਪੂਰਨ ਜੀਵਨ ਦਾ ਮਾਰਗ ਲਈ ਡਾ. ਐਮ.ਐਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ), ਸਿਮਰਤ ਸੁਮੈਰਾ ਨੂੰ ਸੁਨਹਿਰੀ ਟਾਪੂ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਬੂਟਾ ਸਿੰਘ ਚੌਹਾਨ ਨੂੰ ਚੋਰ ਉਚੱਕੇ ਲਈ ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਨਿਹਾਲ ਸਿੰਘ ਮਾਨ ਨੂੰ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਵਿਆਕਰਣ /ਭਾਸ਼ਾ ਵਿਗਿਆਨ/ਹਵਾਲਾ ਗ੍ਰੰਥ) ਦਿੱਤਾ ਜਾਵੇਗਾ।
ਇਸੇ ਤਰ੍ਹਾਂ ਸਾਲ 2024 ਲਈ ਰਣਧੀਰ ਨੂੰ ਖ਼ਤ... ਜੋ ਲਿਖਣੋਂ ਰਹਿ ਗਏ ਲਈ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ), ਜਸਵਿੰਦਰ ਧਰਮਕੋਟ ਨੂੰ ਮੈਲਾਨਿਨ ਲਈ ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ), ਸਤਿਨਾਮ ਸਿੰਘ ਸੰਧੂ ਨੂੰ ਸ਼ਬਦਾਂ ਦੇ ਚਿਰਾਗ ਲਈ ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ), ਪ੍ਰੋ.(ਡਾ.) ਪਰਮਜੀਤ ਸਿੰਘ ਢੀਂਗਰਾ ਨੂੰ ਸ਼ਬਦੋ ਵਣਜਾਰਿਓ ਲਈ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ), ਸੰਪਾਦਕ ਸਰਬਜੀਤ ਸਿੰਘ ਵਿਰਕ ਐਡਵੋਕੇਟ ਨੂੰ ਸਮੁੱਚੀਆਂ ਲਿਖਤਾਂ ਸ਼ਹੀਦ ਭਗਤ ਸਿੰਘ ਲਈ ਪ੍ਰਿੰ. ਤੇਜਾ ਸਿੰਘ ਪੁਰਸਕਾਰ (ਸੰਪਾਦਨ), ਪਰਮਜੀਤ ਮਾਨ ਨੂੰ ਸਮੁੰਦਰਨਾਮਾ ਛੱਲਾਂ ਨਾਲ ਗੱਲਾਂ ਲਈ ਡਾ. ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ), ਜਗਜੀਤ ਸਿੰਘ ਲੱਡਾ ਨੂੰ ਪਿਆਰਾ ਭਾਰਤ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਤੇਜਾ ਸਿੰਘ ਤਿਲਕ ਨੂੰ ਪੰਜਾਬ ਉੱਤੇ ਕਬਜ਼ਾ ਅਤੇ ਮਹਾਰਾਜਾ ਦਲੀਪ ਸਿੰਘ (ਨੰਦ ਕੁਮਾਰ ਦੇਵ ਸ਼ਰਮਾ) ਨੂੰ ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਅਤੇ ਡਾ. ਗੁਰਸੇਵਕ ਲੰਬੀ ਨੂੰ ਬਸਤੀਵਾਦ, ਉੱਤਰ ਬਸਤੀਵਾਦ ਤੇ ਪੰਜਾਬੀ ਨਾਟਕ (ਆਲੋਚਨਾ) ਲਈ ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਦਿੱਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸੁਣਾਈ ਸਜ਼ਾ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ