Welcome to Canadian Punjabi Post
Follow us on

25

June 2025
 
ਪੰਜਾਬ

ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

November 05, 2024 07:58 AM

* ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਭਾਰਤ-ਕੈਨੇਡੀਆਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਸਾਜ਼ਿਸ਼ ਨੂੰ ਮਾਤ ਪਾਉਣ
*ਕੈਨੈਡਾ ਸਰਕਾਰ ਨੂੰ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 5 ਨਵੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਨੇ ਨੇ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ’ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ। ਉਹਨਾਂ ਨੇ ਕੈਨੇਡਾ ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ।
ਭੂੰਦੜ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਭਾਰਤੀ ਮੂਲ ਦੇ ਸਾਰੇ ਲੋਕਾਂ ਅਤੇ ਉਹਨਾਂ ਦੀ ਉਸਤਤ ਵਾਲੀਆਂ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਹਰੇਕ ਨੂੰ ਆਪਣੀਆਂ ਧਾਰਮਿਕ ਥਾਵਾਂ ’ਤੇ ਜਾਣ ਦਾ ਹੱਕ ਹੋਣ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹਿੰਸਾ ਦੀਆਂ ਇਹ ਘਟਨਾਵਾਂ ਇਕ ਡੂੰਘੀ ਸਾਜ਼ਿਸ਼ ਤਹਿਤ ਹੋਈਆਂ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਇਹਨਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ।
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡੀਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਅਤੇ ਦੋਹਾਂ ਭਾਈਚਾਰਿਆਂ ਦਰਮਿਆਨ ਸੁਲਾਹ ਸਫਾਈ ਵਾਸਤੇ ਸੰਜੀਦਗੀ ਨਾਲ ਯਤਨ ਕਰੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ