Welcome to Canadian Punjabi Post
Follow us on

31

August 2025
 
ਪੰਜਾਬ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

November 05, 2024 08:00 AM

* ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
* ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ 'ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
ਚੰਡੀਗੜ੍ਹ, 5 ਨਵੰਬਰ (ਪੋਸਟ ਬਿਊਰੋ): ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ।
ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿੱਟੀ ਵਿੱਚ ਮੌਜੂਦ ਉਪਜਾਊ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤਾਂ ਦਾ ਪਤਾ ਲਗਾਉਣ ਲਈ ਮਿੱਟੀ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ ਕਿਉਂਕਿ ਇਹ ਕਿਸਾਨਾਂ ਨੂੰ ਫ਼ਸਲਾਂ ਦਾ ਵੱਧ ਝਾੜ ਲੈਣ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ। ਨਿਯਮਤ ਜਾਂਚ ਨਾਲ ਮਿੱਟੀ ਦੀ ਸਿਹਤ ਦੀ ਨਿਗਰਾਨੀ ਕਰਨ, ਇਸ ਵਿੱਚ ਮੌਜੂਦ ਤੱਤਾਂ ਦੀ ਪਛਾਣ ਤੋਂ ਇਲਾਵਾ ਮਿੱਟੀ ਦੀ ਕਿਸਮ ਤੇਜ਼ਾਬੀ ਜਾਂ ਖਾਰੀ ਦਾ ਪਤਾ ਕਰਕੇ ਬਿਜਾਈ ਲਈ ਉਚਿਤ ਫ਼ਸਲਾਂ ਦੀ ਚੋਣ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਿੱਟੀ ਵਿਚਲੇ ਮੌਜੂਦ ਉਪਜਾਊ ਤੱਤਾਂ ਬਾਰੇ ਜਾਣ ਕੇ ਕਿਸਾਨ ਘੱਟ ਖਾਦ ਦੀ ਵਰਤੋਂ ਕਰਕੇ ਆਪਣੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾ ਸਕਦੇ ਹਨ।
ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸੁਝਾਏ ਗਏ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਕਿਸਾਨ ਵਰਤੋਂ ਕਰ ਸਕਦੇ ਹਨ, ਜੋ ਕਣਕ ਦੀ ਫ਼ਸਲ ਲਈ ਡੀਏਪੀ ਜਿੰਨੇ ਹੀ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਡੀਏਪੀ ਦੇ ਇੱਕ ਥੈਲੇ ਦੀ ਥਾਂ ਕਿਸਾਨ 75 ਕਿਲੋਗ੍ਰਾਮ ਐਨ.ਪੀ.ਕੇ. (12:32:16) ਦੀ ਪ੍ਰਤੀ ਏਕੜ, ਜਾਂ 150 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਅਤੇ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, ਜਾਂ 50 ਕਿਲੋਗ੍ਰਾਮ ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ 20 ਕਿਲੋ ਯੂਰੀਆ ਪ੍ਰਤੀ ਏਕੜ, ਜਾਂ 90 ਕਿਲੋਗ੍ਰਾਮ ਐਨ.ਪੀ.ਕੇ. (10:26:26) ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੇ ਭੌਤਿਕ ਗੁਣਾਂ ਨੂੰ ਸੁਧਾਰਨ ਲਈ ਜੈਵਿਕ ਤੇ ਦੇਸੀ ਖਾਦਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹੜ੍ਹਾਂ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਲਿਖਿਆ- ਪੰਜਾਬ ਲਈ ਔਖਾ ਸਮਾਂ..! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਜਾਂਚ ਦੀ ਕੀਤੀ ਮੰਗ ਉੱਘੇ ਸਿੱਖ ਚਿੰਤਕ ਅਤੇ ਲੇਖਕ ਦਿਲਜੀਤ ਸਿੰਘ ਬੇਦੀ ਦਾ ਨਹੀਂ ਰਹੇ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਫੰਡ `ਚ ਤਨਖਾਹ ਦਾਨ ਕਰਨ ਦਾ ਕੀਤਾ ਫੈਸਲਾ ਖੇਡ ਦਿਵਸ ਮੌਕੇ ਡਾਇਰੈਕਟਰ ਸਪੋਰਟਸ ਡਾ ਕੰਵਰ ਮਨਦੀਪ ਸਿੰਘ ਜਿੰਮੀ ਢਿੱਲੋਂ ਸਨਮਾਨਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੁਨਰ ਵਿਕਾਸ ਅਤੇ ਨਵੀਨਤਾ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੇਪੀਐੱਮਜੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ