Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਸਰਕਾਰਾਂ ਸਾਰੀਆਂ ਨਿੱਜੀ ਜਾਇਦਾਦਾਂ 'ਤੇ ਕਬਜ਼ਾ ਨਹੀਂ ਕਰ ਸਕਦੀਆਂ

November 05, 2024 08:54 AM

*45 ਸਾਲ ਪਹਿਲਾਂ ਦਿੱਤੇ ਆਪਣੇ ਫੈਸਲੇ ਨੂੰ ਪਲਟਿਆ
ਨਵੀਂ ਦਿੱਲੀ, 5 ਨਵੰਬਰ (ਪੋਸਟ ਬਿਊਰੋ): ਕੀ ਸਰਕਾਰ ਸੰਵਿਧਾਨ ਦੇ ਆਰਟੀਕਲ 39 (ਬੀ) ਤਹਿਤ ਜਨਤਕ ਭਲੇ ਲਈ ਨਿੱਜੀ ਜਾਇਦਾਦਾਂ ਹਾਸਿਲ ਕਰ ਸਕਦੀ ਹੈ? ਇਸ ਮਾਮਲੇ 'ਤੇ ਸੁਪਰੀਮ ਕੋਰਟ ਦੇ 9 ਜੱਜਾਂ ਦੀ ਬੈਂਚ ਨੇ ਮੰਗਲਵਾਰ ਨੂੰ 1978 (45 ਸਾਲ ਪਹਿਲਾਂ) 'ਚ ਦਿੱਤੇ ਆਪਣੇ ਹੀ ਫੈਸਲੇ ਨੂੰ ਪਲਟ ਦਿੱਤਾ।
ਸੀਜੇਆਈ ਦੀ ਅਗਵਾਈ ਵਾਲੀ ਨੌਂ ਜੱਜਾਂ ਦੀ ਬੈਂਚ ਨੇ 7:2 ਦੇ ਬਹੁਮਤ ਵਾਲੇ ਫੈਸਲੇ ਵਿੱਚ ਕਿਹਾ ਕਿ ਹਰ ਨਿੱਜੀ ਜਾਇਦਾਦ ਨੂੰ ਕਮਿਊਨਿਟੀ ਸੰਪਤੀ ਨਹੀਂ ਕਿਹਾ ਜਾ ਸਕਦਾ। ਸਰਕਾਰ ਸਿਰਫ਼ ਕੁਝ ਜਾਇਦਾਦਾਂ ਨੂੰ ਹੀ ਭਾਈਚਾਰਕ ਵਸੀਲੇ ਸਮਝ ਕੇ ਆਮ ਲੋਕਾਂ ਦੇ ਭਲੇ ਲਈ ਵਰਤ ਸਕਦੀ ਹੈ।
ਬੈਂਚ ਨੇ 1978 'ਚ ਦਿੱਤੇ ਗਏ ਜਸਟਿਸ ਕ੍ਰਿਸ਼ਨਾ ਅਈਅਰ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸ 'ਚ ਕਿਹਾ ਗਿਆ ਸੀ ਕਿ ਸਾਰੀਆਂ ਨਿੱਜੀ ਜਾਇਦਾਦਾਂ ਸੂਬਾ ਸਰਕਾਰਾਂ ਆਪਣੇ ਕਬਜ਼ੇ 'ਚ ਲੈ ਸਕਦੀਆਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪੁਰਾਣਾ ਫੈਸਲਾ ਵਿਸ਼ੇਸ਼ ਆਰਥਿਕ, ਸਮਾਜਵਾਦੀ ਵਿਚਾਰਧਾਰਾ ਤੋਂ ਪ੍ਰੇਰਿਤ ਸੀ। ਹਾਲਾਂਕਿ, ਰਾਜ ਸਰਕਾਰਾਂ ਉਨ੍ਹਾਂ ਸਰੋਤਾਂ 'ਤੇ ਦਾਅਵਾ ਕਰ ਸਕਦੀਆਂ ਹਨ ਜੋ ਭੌਤਿਕ ਹਨ ਅਤੇ ਜਨਤਾ ਦੇ ਭਲੇ ਲਈ ਭਾਈਚਾਰੇ ਵੱਲੋਂ ਰੱਖੇ ਗਏ ਹਨ।
ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਰਿਸ਼ੀਕੇਸ਼ ਰਾਏ, ਜਸਟਿਸ ਜੇਬੀ ਪਾਰਦੀਵਾਲਾ, ਜਸਟਿਸ ਮਨੋਜ ਮਿਸ਼ਰਾ, ਜਸਟਿਸ ਰਾਜੇਸ਼ ਬਿੰਦਲ, ਜਸਟਿਸ ਐੱਸਸੀ ਸ਼ਰਮਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਫੈਸਲੇ 'ਤੇ ਸਰਬਸੰਮਤੀ ਨਾਲ ਫੈਸਲਾ ਸੁਣਾਇਆ। ਜਸਟਿਸ ਬੀ.ਵੀ. ਨਾਗਰਥਨਾ ਨੇ ਬਹੁਮਤ ਦੇ ਫੈਸਲੇ ਤੋਂ ਅੰਸ਼ਕ ਤੌਰ 'ਤੇ ਅਸਹਿਮਤੀ ਪ੍ਰਗਟਾਈ, ਜਦੋਂਕਿ ਜਸਟਿਸ ਸੁਧਾਂਸ਼ੂ ਧੂਲੀਆ ਨੇ ਸਾਰੇ ਪਹਿਲੂਆਂ 'ਤੇ ਅਸਹਿਮਤੀ ਜਤਾਈ।
ਸੁਪਰੀਮ ਕੋਰਟ ਨੇ 1 ਮਈ ਨੂੰ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਸਮੇਤ ਕਈ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ 'ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਐੱਮਬੀਬੀਐੱਸ ਵਿਦਿਆਰਥੀ ਨੇ ਪੇਪਰ ਖ਼ਰਾਬ ਹੋਣ ਕਾਰਨ ਤਣਾਅ ਵਿੱਚ ਛੇਵੀਂ ਮੰਜਿ਼ਲ ਤੋਂ ਮਾਰੀ ਛਾਲ, ਮੌਤ ਹਰਿਆਣੇ ਵਿਚ 3.5 ਲੱਖ ਘਰਾਂ 'ਚ ਲਗਾਏ ਜਾਣਗੇ ਪ੍ਰੀਪੇਡ ਮੀਟਰ, ਰੀਚਾਰਜ ਖ਼ਤਮ ਹੁੰਦੇ ਹੀ ਬੰਦ ਹੋ ਜਾਵੇਗੀ ਬਿਜਲੀ ਨਵਜੰਮੇ ਇੱਕ ਮਹੀਨੇ ਦੇ ਬੱਚੇ ਦੀ ਲਾਸ਼ ਨੂੰ ਕੈਮੀਕਲ ਵਿੱਚ ਡੁਬੋਕੇ ਕੀਤਾ ਕੋਰੀਅਰ, ਲਖਨਊ ਹਵਾਈ ਅੱਡੇ 'ਤੇ ਸਕੈਨਿੰਗ ਦੌਰਾਨ ਫੜ੍ਹਿਆ ਗਿਆ ਥਿਏਟਰ ਦੇ ਐਕਟਰ ਨੇ ਸਟੇਜ 'ਤੇ ਮਾਰਿਆ ਸੂਰ, ਕੱਚਾ ਹੀ ਖਾਦਾ, ਵੀਡੀਓ ਵਾਇਰਲ ਸਾਡੀ ਲੜਾਈ ਭਾਰਤ ਦੀ ਆਤਮਾ ਲਈ : ਪ੍ਰਿਅੰਕਾ ਗਾਂਧੀ ਤੇਲੰਗਾਨਾ ’ਚ ਪੁਲਸ ਮੁਕਾਬਲੇ ਦੌਰਾਨ 7 ਨਕਸਲੀ ਮਾਰੇ ਗਏ ਜੈ ਸ਼ਾਹ ਬਣੇ ਆਈਸੀਸੀ ਨਵੇਂ ਚੇਅਰਮੈਨ ਮਹਿਲਾ ਪਾਇਲਟ ਨੇ ਕੀਤੀ ਖ਼ੁਦਕੁਸ਼ੀ, ਬੁਆਏਫ੍ਰੈਂਡ ਤੇ ਲੱਗੇ ਦੋਸ਼ ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ ਐੱਨ.ਆਈ.ਏ. ਦੀ ਮਨੁੱਖੀ ਤਸਕਰੀ ਦੇ ਇੱਕ ਵੱਡੇ ਮਾਮਲੇ ਵਿੱਚ ਛੇ ਰਾਜਾਂ ਵਿੱਚ ਛਾਪੇਮਾਰੀ