Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

November 06, 2024 10:06 AM

* ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ
* ਖੇਤੀਬਾੜੀ ਮੰਤਰੀ ਵੱਲੋਂ ਪਿੜਾਈ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 6 ਨਵੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ।
ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਵੀ.ਐਨ.ਜ਼ਾਦੇ, ਐੱਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ