Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬੀ ਯੂਨੀਵਰਸਿਟੀ ਵਿੱਚ ਤਿੰਨ ਦਿਨਾ ਅੰਤਰ ਖੇਤਰੀ ਯੁਵਕ ਮੇਲਾ ਸ਼ੁਰੂ

November 07, 2024 07:41 AM

-ਪ੍ਰਸਿੱਧ ਗਾਇਕ ਪੰਮੀ ਬਾਈ, ਅਦਾਕਾਰ ਹੌਬੀ ਧਾਲੀਵਾਲ ਅਤੇ ਜਸਬੀਰ ਜੱਸੀ ਨੇ ਲਾਈਆਂ ਰੌਣਕਾਂ
ਪਟਿਆਲਾ, 7 ਨਵੰਬਰ (ਪੋਸਟ ਬਿਊਰੋ): ਪੰਜਾਬੀ ਯੂਨੀਵਰਸਿਟੀ ਦਾ ਤਿੰਨ ਦਿਨਾ ਅੰਤਰ ਖੇਤਰੀ ਯੁਵਕ ਮੇਲਾ ਅੱਜ ਗੁਰੂ ਤੇਗ ਬਹਾਦਰ ਹਾਲ ਵਿੱਚ ਸ਼ਾਨੋ ਸ਼ੌਕਤ ਨਾਲ਼ ਆਰੰਭ ਹੋ ਗਿਆ ਹੈ। ਉਦਘਾਟਨ ਤੋਂ ਬਾਅਦ ਮੁਟਿਆਰਾਂ ਦੇ ਗਿੱਧੇ ਨੇ ਮੇਲੇ ਵਿੱਚ ਰੰਗ ਬਿਖੇਰੇ ਅਤੇ ਇਸ ਉਪਰੰਤ ਥੀਏਟਰ ਦੀਆਂ ਵੰਨਗੀਆਂ ਮਾਈਮ ਅਤੇ ਸਕਿੱਟ ਨੇ ਆਪਣਾ ਜਾਦੂ ਬਿਖੇਰਿਆ।
ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਯੁਵਕ ਮੇਲਿਆਂ ਦੇ ਮਹੱਤਵ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਖਾਰ ਵਿੱਚ ਇਨ੍ਹਾਂ ਮੇਲਿਆਂ ਦਾ ਭਰਵਾਂ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਯੂਨੀਵਰਸਿਟੀਆਂ ਦੀ ਪਹਿਚਾਣ ਹੁੰਦੇ ਹਨ। ਪੰਜਾਬੀ ਯੂਨੀਵਰਸਿਟੀ ਨੂੰ ਇਸ ਗੱਲ ਦਾ ਫ਼ਖ਼ਰ ਹੈ ਕਿ ਇਸ ਨੇ ਆਪਣੇ ਇਨ੍ਹਾਂ ਮੇਲਿਆਂ ਦੇ ਸਫਲ ਆਯੋਜਨ ਨਾਲ਼ ਕਲਾ ਖੇਤਰ ਦੀਆਂ ਬੇਅੰਤ ਨਾਮੀ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦੀ ਹੀ ਦੇਣ ਹੈ ਕਿ ਪੰਜਾਬ ਦੇ ਸੰਗੀਤ ਅਤੇ ਫ਼ਿਲਮ ਜਗਤ ਦੀਆਂ ਵੱਡੀਆਂ ਨਾਮੀ ਹਸਤੀਆਂ ਵਿੱਚੋਂ ਬਹੁ-ਗਿਣਤੀ ਸ਼ਖ਼ਸੀਅਤਾਂ ਪੰਜਾਬੀ ਯੂਨੀਵਰਸਿਟੀ ਨਾਲ਼ ਜੁੜੀਆਂ ਹੋਈਆਂ ਹਨ।
ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਪ੍ਰਸਿੱਧ ਲੋਕ ਗਾਇਕ ਪਰਮਜੀਤ ਸਿੱਧੂ (ਪੰਮੀ ਬਾਈ) ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਕੈਰੀਅਰ ਨਿਰਮਾਣ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਉਨ੍ਹਾਂ ਨੂੰ ਆਪਣੇ ਪਰਿਵਾਰ ਵਾਂਗ ਹੀ ਲਗਦੀ ਹੈ। ਇੱਥੇ ਆ ਕੇ ਉਹ ਹਮੇਸ਼ਾ ਪਰਿਵਾਰ ਦੇ ਮੈਂਬਰ ਵਾਂਗ ਹੀ ਆਉਂਦੇ ਹਨ ਅਤੇ ਯੂਨਵਿਰਸਟੀ ਉੱਤੇ ਹਮੇਸ਼ਾ ਮਾਣ ਕਰਦੇ ਹਨ।
ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਆਪਣੇ ਭਾਸ਼ਣ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਆਬੋ-ਹਵਾ ਅਤੇ ਕਲਾ ਨੂੰ ਪ੍ਰਫੁੱਲਿਤ ਕਰਨ ਵਾਲ਼ੇ ਮਾਹੌਲ ਦਾ ਜ਼ਿਕਰ ਕਰਦਿਆਂ ਯੂਨੀਵਰਸਿਟੀ ਦਾ ਵਿਸ਼ੇਸ਼ ਸ਼ੁਕਰਾਨਾ ਕੀਤਾ ਜਿਸ ਨੇ ਉਨ੍ਹਾਂ ਦੀ ਕਲਾ ਨੂੰ ਨਿਖਾਰਨ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਇਸ ਮੌਕੇ ਯੁਵਕ ਮੇਲੇ ਦੇ ਪਹਿਲੇ ਦਿਨ ਗਿੱਧੇ ਦੀ ਵੰਨਗੀ ਦੇ ਹਵਾਲੇ ਨਾਲ਼ ਕਿਹਾ ਕਿ ਇਹ ਦਿਨ ਧੀਆਂ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਧੀਆਂ ਨੂੰ ਧਰਤੀ ਉੱਤੇ ਜਨਮ ਲੈਣ ਅਤੇ ਮਾਣ ਨਾਲ਼ ਰਹਿਣ ਸਬੰਧੀ ਯਤਨ ਕਰਦੇ ਰਹਿਣਾ ਚਾਹੀਦਾ ਹੈ।।
ਪ੍ਰਸਿੱਧ ਗਾਇਕ ਜਸਬੀਰ ਜੱਸੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੁੰਦਿਆਂ ਜਿੱਥੇ ਆਪਣੇ ਪ੍ਰਸਿੱਧ ਗੀਤਾਂ ਨਾਲ਼ ਸਟੇਜ ਤੋਂ ਰੰਗ ਬੰਨ੍ਹਿਆ ਉੱਥੇ ਹੀ ਉਨ੍ਹਾਂ ਇੱਥੇ ਹਾਜ਼ਰ ਨੌਜਵਾਨਾਂ ਨੂੰ ਪੰਜਾਬ ਦੀ ਵਿਰਾਸਤ ਨੂੰ ਸਾਂਭਣ ਦਾ ਵੀ ਸੱਦਾ ਦਿੱਤਾ। ਗਿੱਧੇ ਦੀਆਂ ਬੋਲੀਆਂ ਦੇ ਹਵਾਲੇ ਨਾਲ਼ ਉਨ੍ਹਾਂ ਕਿਹਾ ਕਿ ਸਾਡੇ ਕੋਲ਼ ਏਨੇ ਜ਼ਿਆਦਾ ਵੰਨਗੀ ਭਰਪੂਰ ਰੰਗ ਹਨ ਕਿ ਜਿੰਨੇ ਸ਼ਾਇਦ ਦੁਨੀਆਂ ਦੀ ਕਿਸੇ ਵੀ ਹੋਰ ਭਾਸ਼ਾ ਕੋਲ਼ ਨਹੀਂ ਹਨ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਵਰਿੰਦਰ ਕੌਸ਼ਿਕ ਨੇ ਕਿਹਾ ਕਿ ਮੇਲੇ ਦੇ ਸਫਲ ਆਯੋਜਨ ਵਿੱਚ ਕਿਸੇ ਵੀ ਕਿਸਮ ਦੀ ਕੋਈ ਗੁੰਜਾਇਸ਼ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਹਰ ਵਾਰ ਵਾਂਗ ਸਾਰੀਆਂ ਟੀਮਾਂ ਦੀਆਂ ਪੇਸ਼ਕਾਰੀਆਂ ਨੂੰ ਬਣਦੀ ਤਵੱਜੋ ਦਿੰਦਿਆਂ ਨਤੀਜਿਆਂ ਵਿੱਚ ਪੂਰੀ ਪਾਰਦਰਸ਼ਤਾ ਰੱਖੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ