Welcome to Canadian Punjabi Post
Follow us on

25

June 2025
 
ਪੰਜਾਬ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

November 07, 2024 09:13 AM

-ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼
ਚੰਡੀਗੜ੍ਹ, 7 ਨਵੰਬਰ (ਪੋਸਟ ਬਿਊਰੋ): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ।
ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕਮੰਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਅਤੇ ਗੁਣਵੱਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲਾਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐਸ.ਡੀ.ਐਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ