Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਪੰਜਾਬ

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

November 07, 2024 09:14 AM

-ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ
ਚੰਡੀਗੜ੍ਹ, 7 ਨਵੰਬਰ (ਪੋਸਟ ਬਿਊਰੋ): ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।
ਸੂਬਾ ਸਰਕਾਰ ਦੇ ਇਸ ਨਿਵੇਕਲੀ ਕਿਸਮ ਦੇ ਸਮਾਗਮ ਦੇ ਮੁੱਖ ਮਹਿਮਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ। ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ ਤਾਂ ਕਿ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਾਰਜ ਰਾਹੀਂ ਸੂਬਾ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
ਪੰਚਾਇਤੀ ਚੋਣਾਂ ਮੌਕੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਦੀ ਅਪੀਲ ਨੂੰ ਵੱਡਾ ਹੁੰਗਾਰਾ ਦਿੰਦਿਆਂ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਅਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸੁਣਾਈ ਸਜ਼ਾ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ