Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

November 14, 2024 10:11 AM

ਨਵੀਂ ਦਿੱਲੀ, 14 ਨਵੰਬਰ (ਪੋਸਟ ਬਿਊਰੋ): ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ।

  
ਪ੍ਰਵੇਸ਼ ਮੰਜਿ਼ਲ 'ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ। ਪਹਿਲੀ ਮੰਜ਼ਿਲ 'ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।ਇਸੇ ਤਰ੍ਹਾਂ ਦੂਜੀ ਮੰਜਿ਼ਲ 'ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ਨਾਲ ਪੰਜਾਬੀ ਬੋਲੀ ਦੇ ਸ਼ੁਦਾਈ ਕਵੀ ਫਿਰੋਜ਼ਦੀਨ ਸ਼ਰਫ਼ ਸਾਹਿਬ ਦੀਆਂ ਤਸਵੀਰਾਂ ਲੱਗ ਗਈਆਂ ਹਨ।
ਇਸ ਮੌਕੇ 'ਤੇ ਭਾਸ਼ਾ ਞਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁਲ 100 ਦੇ ਕਰੀਬ ਪੰਜਾਬੀ ਦੇ ਸਵਰਗੀ ਕਵੀਆਂ, ਲੇਖਕਾਂ, ਚਿੰਤਕਾਂ ਅਤੇ ਭਾਸ਼ਾ ਕਰਮੀਆਂ ਦੀਆਂ ਤਸਵੀਰਾਂ ਪੰਜਾਬ ਭਵਨ ਦੇ ਦੋਨਾਂ ਬਲਾਕਾਂ ਦੀਆਂ ਸਾਰੀਆਂ ਮੰਜਲਾਂ ਤੇ ਸਥਾਪਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਦੀ ਡਿਓਢੀ ਵਿੱਚ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਤ ਪੁਸਤਕਾਂ ਦੀ ਪ੍ਰਦਰਸ਼ਨੀ ਲੱਗਣ ਨਾਲ ਵਿਭਾਗ ਦੇ ਸਥਾਨਕ ਦਫਤਰ 'ਤੇ ਕਿਤਾਬਾਂ ਦੇ ਵਿਕਰੀ ਕੇਂਦਰ ਵਿਖੇ ਪਾਠਕਾਂ ਦਾ ਰੁਝਾਨ ਕਾਫ਼ੀ ਵਧਿਆ ਹੈ ਅਤੇ ਕਿਤਾਬਾਂ ਦੀ ਵਿਕਰੀ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਮੌਕੇ ਰੈਜੀਡੈਂਟ ਕਮਿਸ਼ਨਰ ਸ਼ਰੂਤੀ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਦੇ ਕਮਰਿਆਂ ਦੇ ਅੰਦਰ ਵੀ ਪੰਜਾਬ ਦੀ ਰੂਹ ਨੂੰ ਦਰਸਾਉਂਦੀਆਂ ਕਲਾ ਕਿਰਤਾਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਜਿਸ ਤਰ੍ਹਾਂ ਇਹ ਤਸਵੀਰਾਂ ਲਗਾਉਣ ਵਿੱਚ ਭਾਸ਼ਾ ਵਿਭਾਗ ਨੇ ਉਹਨਾਂ ਦੀ ਸਹਾਇਤਾ ਕੀਤੀ ਹੈ ਉਹ ਪੰਜਾਬ ਕਲਾ ਪ੍ਰੀਸ਼ਦ ਦੀਆਂ ਸੇਵਾਵਾਂ ਵੀ ਲੈਣਗੇ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਵਨ ਵਿਖੇ ਸਥਿਤ ਪੰਜਾਬੀ ਸਾਹਿਤ ਕੇਂਦਰ ਦੀ ਸਾਂਭ ਸੰਭਾਲ ਅਤੇ ਦਿੱਖ ਸੁਧਾਰਨ ਦਾ ਕਾਰਜ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਰੈਜੀਡੈਂਟ ਕਮਿਸ਼ਨਰ ਅਸਿਤਾ ਸ਼ਰਮਾ, ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਅਲੋਕ ਚਾਵਲਾ ਅਤੇ ਸਥਾਨਕ ਦਫਤਰ ਦੀ ਇੰਚਾਰਜ ਕਰੁਣਾ ਵੀ ਮੌਜੂਦ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ