Welcome to Canadian Punjabi Post
Follow us on

11

December 2024
ਬ੍ਰੈਕਿੰਗ ਖ਼ਬਰਾਂ :
ਜੀਟੀਏ ਦੇ ਘਰਾਂ ਵਿੱਚ ਦਾਖਲ ਹੋ ਕੇ ਲੁੱਟਾਂ ਕਰਨ ਵਾਲੇ ਆਪਰਾਧਿਕ ਨੈੱਟਵਰਕ ਦਾ ਪਰਦਾਫਾਸ਼, ਪ੍ਰੋਜੈਕਟ ਸਕਾਈਫਾਲ ਤਹਿਤ 17 ਮੁਲਜ਼ਮ ਗ੍ਰਿਫ਼ਤਾਰਓਂਟਾਰੀਓ ਦੀ ਔਰਤ ਨੂੰ ਟੈਕਸੀ ਘੋਟਾਲੇ `ਚ ਲੱਗਾ 14 ਹਜ਼ਾਰ ਡਾਲਰ ਦਾ ਚੂਨਾਪੁਲਿਸ ਨੇ ਟੋ ਟਰੱਕ ਡਰਾਈਵਰਾਂ ਖਿਲਾਫ 19 ਚਾਰਜਿਜ਼ ਲਗਾਏਧਨਖੜ ਖਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤੇ ਦਾ ਨੋਟਿਸ, 60 ਸੰਸਦ ਮੈਂਬਰਾਂ ਦਾ ਸਮਰਥਨਮੁੱਖ ਮੰਤਰੀ ਭਜਨਲਾਲ ਸੋਨੂੰ ਨਿਗਮ ਦਾ ਸ਼ੋਅ ਛੱਡਕੇ ਚੇ ਗਏ, ਤਾਂ ਸੋਨੂੰ ਨਿਗਮ ਹੋਏ ਨਾਰਾਜ਼ਝਾਰਖੰਡ 'ਚ ਨਾਬਾਲਿਗ ਬੇਟੀ ਸਮੇਤ ਮਾਂ ਨੂੰ ਜੁੱਤੀਆਂ-ਚੱਪਲਾਂ ਦੇ ਹਾਰ ਪਾ ਕੇ ਪਿੰਡ 'ਚ ਘੁੰਮਾਇਆਟਰੰਪ ਨੇ ਭਾਰਤੀ-ਅਮਰੀਕੀ ਵਕੀਲ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦਧਰਮ ਦੇ ਅਧਾਰ ’ਤੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
 
ਪੰਜਾਬ

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

November 21, 2024 09:41 AM

-ਔਰਤਾਂ ਲਈ ਡਿਜੀਟਲ ਤੌਰ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਲਈ ਪਟਿਆਲਾ ਫਾਊਂਡੇਸ਼ਨ ਨਾਲ ਕੀਤਾ ਸਮਝੌਤਾ
ਚੰਡੀਗੜ੍ਹ, 21 ਨਵੰਬਰ (ਪੋਸਟ ਬਿਊਰੋ): ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ ।
ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਨਾਲ ਸੀ.ਈ.ਓ., ਓ.ਐਮ.ਈ.ਡੀ. ਈ.ਵੀ. ਜਰਮਨੀ ਦੇ ਡਾਕਟਰ ਜੇਂਸ ਐਚ ਫਿਸ਼ਰ ਅਤੇ ਪਟਿਆਲਾ ਫਾਊਂਡੇਸ਼ਨ ਦੇ ਸੀ.ਈ.ਓ. ਰਵੀ ਸਿੰਘ ਆਹਲੂਵਾਲੀਆ ਹਾਜ਼ਰ ਸਨ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਨੂੰ ਔਜ਼ਾਰ, ਹੁਨਰ ਪ੍ਰਦਾਨ ਕਰਨਾ ਅਤੇ ਸੁਰੱਖਿਅਤ ਡਿਜੀਟਲ ਪਲੇਟਫਾਰਮ ਉਪਲਬਧ ਕਰਾਉਣਾ ਹੈ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਉਤਪਾਦਾਂ ਦੀ ਮਾਰਕੀਟਿੰਗ , ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਚੁਣੌਤੀਆਂ ਨੂੰ ਆਪਸੀ ਸਹਿਯੋਗ ਨਾਲ ਨਜਿੱਠਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਡਿਜੀਟਲ ਸਾਧਨਾਂ ਅਤੇ ਰਣਨੀਤੀਆਂ ਦਾ ਲਾਭ ਉਠਾਉਂਦੇ ਹੋਏ ਪ੍ਰੋਜੈਕਟ ਦਾ ਉਦੇਸ਼ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਵੈ-ਸਹਾਇਤਾ ਸਮੂਹਾਂ ਨੂੰ ਵਿਸ਼ਾਲ ਬਾਜ਼ਾਰਾਂ ਤੱਕ ਪਹੁੰਚਣ ਅਤੇ ਉਹਨਾਂ ਦੀ ਉਪਜੀਵਕਾ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਐਸ.ਐਚ.ਜੀ. ਮੈਂਬਰਾਂ ਨੂੰ ਸੰਚਾਰ, ਸਹਿਯੋਗ ਅਤੇ ਸਰੋਤ ਸਾਂਝੇ ਕਰਨ ਲਈ ਸੁਰੱਖਿਅਤ, ਪਾਸਵਰਡ-ਸੁਰੱਖਿਅਤ ਡਿਜੀਟਲ ਸਪੇਸ ਮੁਹੱਈਆ ਕਰਵਾਈ ਜਾਵੇਗੀ।
ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਪਹਿਲਕਦਮੀ ਆਪਸੀ ਆਦਾਨ-ਪ੍ਰਦਾਨ ਦੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਦੀ ਹੈ, ਜਿੱਥੇ ਮੈਂਬਰ ਸਾਂਝੇ ਤੌਰ ’ਤੇ ਵਿਕਾਸ ਅਤੇ ਨਵੀਨਤਾ ਲਈ ਸੁਝਾਅ, ਰਣਨੀਤੀਆਂ ਅਤੇ ਸਰੋਤ ਸਾਂਝੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਟਫਾਰਮ ਮੈਂਬਰਾਂ ਨੂੰ ਆਪਣੇ ਮੁੱਦਿਆਂ ਨੂੰ ਉਠਾਉਣ ਅਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਉਜਾਗਰ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਸ ਨਾਲ ਭਰੋਸੇ ਅਤੇ ਚੌਕਸੀ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮਜ਼ਬੂਤ ਆਨਲਾਈਨ ਮੌਜੂਦਗੀ ਸਥਾਪਤ ਕਰਨ ਅਤੇ ਆਪਣੇ ਨੈਟਵਰਕ ਦਾ ਵਿਸਤਾਰ ਕਰਨ ਲਈ ਡਿਜੀਟਲ ਮਾਰਕੀਟਿੰਗ, ਉਤਪਾਦਾਂ ਦੀ ਪੇਸ਼ਕਾਰੀ ਅਤੇ ਲੋੜੀਂਦੀ ਸਮੱਗਰੀ ਜੁਟਾਉਣ ਵਿੱਚ ਸਿਖਲਾਈ ਦਿੱਤੀ ਜਾਵੇਗੀ।
ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਐਸ.ਐਚ.ਜੀ. ਨੂੰ ਪ੍ਰੇਰਿਤ ਅਤੇ ਸਸ਼ਕਤ ਕਰਨ ਲਈ ਚਰਚਾਵਾਂ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਸਫਲਤਾ ਦੀਆਂ ਕਹਾਣੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਵਿੱਚ 10 ਐਸ.ਐਚ.ਜੀ. ਵਿੱਚ ਸੈਂਕੜੇ ਔਰਤਾਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਹੋਰ ਸਮੂਹਾਂ ਨੂੰ ਸਕੇਲ ਕਰਨ ਅਤੇ ਸ਼ਾਮਲ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਹਿਯੋਗ ਤੇ ਸਹਾਇਤਾ ਦੇ ਨਾਲ ਡਿਜੀਟਲ ਸਾਖਰਤਾ ਨੂੰ ਜੋੜ ਕੇ, ਇਸ ਦਾ ਉਦੇਸ਼ ਪੂਰੇ ਖੇਤਰ ਅਤੇ ਇਸ ਤੋਂ ਬਾਹਰ ਨਿਰੰਤਰ ਤੇ ਸਾਰਥਕ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਪ੍ਰਤੀਰੂਪ ਮਾਡਲ ਬਣਾਉਣਾ ਹੈ।
ਅਨਿੰਦਿਤਾ ਮਿਤਰਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਮਹਿਲਾ ਐਸ.ਐਚ.ਜੀ. ਨੂੰ ਅੱਗੇ ਵਧਣ, ਸੰਚਾਰ ਕਰਨ ਅਤੇ ਇੱਕ ਦੂਜੇ ਦੀ ਸਹਾਇਤਾ ਕਰਨ ਲਈ ਸੁਰੱਖਿਅਤ ਸਥਾਨ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਹਿਯੋਗ ਅਤੇ ਡਿਜੀਟਲ ਖੇਤਰ ਨੂੰ ਸੁਚੱਜੇ ਢੰਗ ਨਾਲ ਫਰੋਲਣ-ਪਰਖਣ ਕਰਨ ਲਈ ਸਾਧਨ ਪ੍ਰਦਾਨ ਕਰਕੇ, ਅਸੀਂ ਉਹਨਾਂ ਨੂੰ ਉਹਨਾਂ ਦੇ ਆਰਥਿਕ ਭਵਿੱਖ ਦੀ ਜ਼ਿੰਮੇਵਾਰੀ ਸੰਭਾਲਣ ਦੇ ਯੋਗ ਬਣਾ ਰਹੇ ਹਾਂ।
ਇਸ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਇਸ ਪ੍ਰੋਜੈਕਟ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟ ਸਮੇਂ ਦੀ ਲੋੜ ਹਨ ਅਤੇ ਸਾਨੂੰ ਅਜਿਹੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਔਰਤਾਂ ਨੂੰ ਸ਼ਕਤੀ ਪ੍ਰਦਾਨ ਕਰਨ। ਉਨ੍ਹਾਂ ਕਿਹਾ, ‘‘ਆਰਥਿਕ ਸੁਤੰਤਰਤਾ ਔਰਤਾਂ ਦੇ ਸਸ਼ਕਤੀਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਅਤੇ ਸਾਨੂੰ ਅਜਿਹੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।’’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ : ਸਪੀਕਰ ਸੰਧਵਾਂ ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਸਿਲਕ ਮਾਰਕ ਐਕਸਪੋ 2024 ਸਫ਼ਲਤਾਪੂਰਵਕ ਹੋਇਆ ਸਮਾਪਤ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਪੰਜਾਬ ਸਟੇਟ ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਮੁੱਖ ਮੰਤਰੀ