Welcome to Canadian Punjabi Post
Follow us on

11

December 2024
ਬ੍ਰੈਕਿੰਗ ਖ਼ਬਰਾਂ :
ਜੀਟੀਏ ਦੇ ਘਰਾਂ ਵਿੱਚ ਦਾਖਲ ਹੋ ਕੇ ਲੁੱਟਾਂ ਕਰਨ ਵਾਲੇ ਆਪਰਾਧਿਕ ਨੈੱਟਵਰਕ ਦਾ ਪਰਦਾਫਾਸ਼, ਪ੍ਰੋਜੈਕਟ ਸਕਾਈਫਾਲ ਤਹਿਤ 17 ਮੁਲਜ਼ਮ ਗ੍ਰਿਫ਼ਤਾਰਓਂਟਾਰੀਓ ਦੀ ਔਰਤ ਨੂੰ ਟੈਕਸੀ ਘੋਟਾਲੇ `ਚ ਲੱਗਾ 14 ਹਜ਼ਾਰ ਡਾਲਰ ਦਾ ਚੂਨਾਪੁਲਿਸ ਨੇ ਟੋ ਟਰੱਕ ਡਰਾਈਵਰਾਂ ਖਿਲਾਫ 19 ਚਾਰਜਿਜ਼ ਲਗਾਏਧਨਖੜ ਖਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤੇ ਦਾ ਨੋਟਿਸ, 60 ਸੰਸਦ ਮੈਂਬਰਾਂ ਦਾ ਸਮਰਥਨਮੁੱਖ ਮੰਤਰੀ ਭਜਨਲਾਲ ਸੋਨੂੰ ਨਿਗਮ ਦਾ ਸ਼ੋਅ ਛੱਡਕੇ ਚੇ ਗਏ, ਤਾਂ ਸੋਨੂੰ ਨਿਗਮ ਹੋਏ ਨਾਰਾਜ਼ਝਾਰਖੰਡ 'ਚ ਨਾਬਾਲਿਗ ਬੇਟੀ ਸਮੇਤ ਮਾਂ ਨੂੰ ਜੁੱਤੀਆਂ-ਚੱਪਲਾਂ ਦੇ ਹਾਰ ਪਾ ਕੇ ਪਿੰਡ 'ਚ ਘੁੰਮਾਇਆਟਰੰਪ ਨੇ ਭਾਰਤੀ-ਅਮਰੀਕੀ ਵਕੀਲ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦਧਰਮ ਦੇ ਅਧਾਰ ’ਤੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
 
ਅੰਤਰਰਾਸ਼ਟਰੀ

ਗੌਤਮ ਅਡਾਨੀ `ਤੇ ਨਿਊਯਾਰਕ ਵਿਚ ਧੋਖਾਧੜੀ ਦਾ ਦੋਸ਼, 2200 ਕਰੋੜ ਦੀ ਰਿਸ਼ਵਤ ਦੀ ਕੀਤੀ ਪੇਸ਼ਕਸ਼

November 21, 2024 12:02 PM

ਨਿਊਯਾਰਕ, 21 ਨਵੰਬਰ (ਪੋਸਟ ਬਿਊਰੋ): ਅਮਰੀਕਾ 'ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ 'ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਿਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ ਦੀ ਯੋਜਨਾ ਬਣਾਈ ਸੀ।
ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਿਟਡ ਅਤੇ ਇੱਕ ਹੋਰ ਫਰਮ ਨਾਲ ਸਬੰਧਤ ਹੈ। ਇਹ ਮਾਮਲਾ 24 ਅਕਤੂਬਰ 2024 ਨੂੰ ਨਿਊਯਾਰਕ ਦੀ ਫੈਡਰਲ ਅਦਾਲਤ ਵਿੱਚ ਦਰਜ ਕੀਤਾ ਗਿਆ ਸੀ। ਬੁੱਧਵਾਰ ਨੂੰ ਹੋਈ ਸੁਣਵਾਈ 'ਚ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ, ਵਿਨੀਤ ਐੱਸ ਜੈਨ, ਰਣਜੀਤ ਗੁਪਤਾ, ਸਿਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੂਪੇਸ਼ ਅਗਰਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ।
ਰਾਈਟਰਜ਼ ਦੀ ਰਿਪੋਰਟ ਮੁਤਾਬਕ ਗੌਤਮ ਅਡਾਨੀ ਅਤੇ ਸਾਗਰ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ। ਸਾਗਰ ਅਡਾਨੀ ਗ੍ਰੀਨ ਐਨਰਜੀ ਲਿਮਿਟਡ ਦਾ ਅਧਿਕਾਰੀ ਹੈ।
ਅਡਾਨੀ 'ਤੇ ਰਿਸ਼ਵਤ ਦੀ ਇਹ ਰਕਮ ਇਕੱਠੀ ਕਰਨ ਲਈ ਅਮਰੀਕੀ ਨਿਵੇਸ਼ਕਾਂ ਅਤੇ ਬੈਂਕਾਂ ਨਾਲ ਝੂਠ ਬੋਲਣ ਦਾ ਦੋਸ਼ ਹੈ। ਇਹ ਕੇਸ ਅਮਰੀਕਾ ਵਿਚ ਇਸ ਲਈ ਦਰਜ ਕੀਤਾ ਗਿਆ ਸੀ ਕਿਉਂਕਿ ਅਮਰੀਕੀ ਨਿਵੇਸ਼ਕਾਂ ਦਾ ਪੈਸਾ ਇਸ ਪ੍ਰੋਜੈਕਟ ਵਿਚ ਲਗਾਇਆ ਗਿਆ ਸੀ ਅਤੇ ਅਮਰੀਕੀ ਕਾਨੂੰਨ ਤਹਿਤ ਉਸ ਪੈਸੇ ਨੂੰ ਰਿਸ਼ਵਤ ਵਜੋਂ ਦੇਣਾ ਅਪਰਾਧ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਨੇਤਨਯਾਹੂ ਪਹਿਲੀ ਵਾਰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦੇਣਗੇ ਗਵਾਹੀ, ਧੋਖਾਧੜੀ, ਵਿਸ਼ਵਾਸਘਾਤ ਅਤੇ ਰਿਸ਼ਵਤ ਲੈਣ ਦੇ ਦੋਸ਼ ਅਮਰੀਕਾ-ਇਜ਼ਰਾਈਲ ਤੋਂ ਬਾਅਦ ਤੁਰਕੀ ਨੇ ਵੀ ਸੀਰੀਆ 'ਤੇ ਕੀਤਾ ਹਮਲਾ ਰੂਸ ਨੇ ਗਾਈਡਡ ਮਿਜ਼ਾਈਲ ਨਾਲ ਲੈਸ ਆਈਐੱਨਐੱਸ-ਤੁਸ਼ੀਲ ਭਾਰਤ ਨੂੰ ਸੌਂਪਿਆ ਸੁਰੱਖਿਆ ਗਰੰਟੀ ਤੋਂ ਬਿਨ੍ਹਾਂ ਸੀਜ਼ਫਾਇਰ ਨਹੀਂ ਮੰਨਣਗੇ ਜ਼ੇਲੇਂਸਕੀ, ਕਿਹਾ- ਸਿਰਫ਼ ਕਾਗਜ਼ ਦੇ ਟੁਕੜੇ 'ਤੇ ਦਸਤਖਤ ਕਰਨ ਨਾਲ ਨਹੀਂ ਖ਼ਤਮ ਹੋਵੇਗੀ ਜੰਗ ਬਾਗੀਆਂ ਨੇ ਸੀਰੀਆ ਦੇ ਦੋ ਵੱਡੇ ਸ਼ਹਿਰਾਂ 'ਤੇ ਕੀਤਾ ਕਬਜ਼ਾ, ਰਾਜਧਾਨੀ ਦਮਿਸ਼ਕ ਵੱਲ ਵਧ ਰਹੇ ਲੜਾਕੇ ਸਿੰਗਾਪੁਰ ਵਿੱਚ ਬਜ਼ੁਰਗਾਂ ਦੀ ਆਬਾਦੀ ਵਧੀ, ਲੇਬਰ ਪਾਵਰ ਘਟੀ ਫਰਾਂਸ ਦੇ ਪ੍ਰਧਾਨ ਮੰਤਰੀ ਬਾਰਨੀਅਰ ਦੀ ਸਰਕਾਰ 3 ਮਹੀਨਿਆਂ `ਚ ਡਿੱਗੀ, ਰਾਸ਼ਟਰਪਤੀ ਮੈਕਰੌਂ ਨੂੰ ਸੌਂਪਣਗੇ ਅਸਤੀਫਾ ਅਮਰੀਕੀ ਬੀਮਾ ਕੰਪਨੀ ਦੇ ਸੀਈਓ ਦਾ ਗੋਲੀ ਮਾਰ ਕੇ ਕਤਲ, ਨਿਊਯਾਰਕ ਵਿੱਚ ਹੋਟਲ ਦੇ ਬਾਹਰ ਮਾਰੀ ਗੋਲੀ ਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆ ਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤ