Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਨੇਤਨਯਾਹੂ ਵਿਰੁੱਧ ਅੰਤਰਰਾਸ਼ਟਰੀ ਅਦਾਲਤ ਵਿੱਚ ਜੰਗੀ ਅਪਰਾਧ ਦੇ ਦੋਸ਼ ਤੈਅ, ਗ੍ਰਿਫਤਾਰੀ ਵਾਰੰਟ ਜਾਰੀ

November 21, 2024 12:33 PM

ਤਲਅਵੀਵ, 21 ਨਵੰਬਰ (ਪੋਸਟ ਬਿਊਰੋ): ਅੰਤਰਰਾਸ਼ਟਰੀ ਕ੍ਰੀਮੀਨਲ ਕੋਰਟ ਨੇ ਵੀਰਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਨੇਤਨਯਾਹੂ 'ਤੇ ਗਾਜ਼ਾ 'ਚ ਯੁੱਧ ਅਪਰਾਧ ਅਤੇ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ ਲਗਾਇਆ ਹੈ। ਆਈਸੀਸੀ ਨੇ ਮੰਨਿਆ ਕਿ ਹਮਾਸ ਨੂੰ ਖ਼ਤਮ ਕਰਨ ਦੀ ਆੜ ਵਿੱਚ ਇਜ਼ਰਾਈਲੀ ਫ਼ੌਜ ਬੇਗੁਨਾਹਾਂ ਨੂੰ ਮਾਰ ਕੇ ਮਰਨ ਲਈ ਛੱਡ ਰਹੀ ਹੈ। ਗਾਜ਼ਾ 'ਚ ਇਜ਼ਰਾਇਲੀ ਹਮਲੇ 'ਚ ਹੁਣ ਤੱਕ 44 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ 'ਚ ਇਜ਼ਰਾਈਲ ਦੇ ਸਾਬਕਾ ਰੱਖਿਆ ਮੰਤਰੀ ਯੋਵ ਗੈਲੈਂਟ ਅਤੇ ਹਮਾਸ ਦੇ ਸਾਬਕਾ ਕਮਾਂਡਰ ਮੁਹੰਮਦ ਦਾਇਫ ਖਿਲਾਫ ਵੀ ਵਾਰੰਟ ਜਾਰੀ ਕੀਤੇ ਗਏ ਹਨ।
ਵਾਰੰਟ 'ਚ ਮੁਹੰਮਦ ਦਾਇਫ 'ਤੇ 7 ਅਕਤੂਬਰ ਨੂੰ ਇਜ਼ਰਾਈਲ 'ਚ ਸਮੂਹਿਕ ਕਤਲ, ਬਲਾਤਕਾਰ ਅਤੇ ਲੋਕਾਂ ਨੂੰ ਬੰਧਕ ਬਣਾਉਣ ਦਾ ਦੋਸ਼ ਹੈ। ਹਾਲਾਂਕਿ, ਇਜ਼ਰਾਈਲ ਨੇ ਜੁਲਾਈ ਵਿੱਚ ਇੱਕ ਹਮਲੇ ਵਿੱਚ ਮੁਹੰਮਦ ਦਾਇਫ ਨੂੰ ਮਾਰਨ ਦਾ ਦਾਅਵਾ ਕੀਤਾ ਸੀ।
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖਿਲਾਫ ਯੂਕਰੇਨ ਵਿੱਚ ਜੰਗੀ ਅਪਰਾਧਾਂ ਲਈ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤਾ ਹੈ।
ਇਜ਼ਰਾਈਲ ਨੇ ਆਈਸੀਸੀ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਇਜ਼ਰਾਈਲ ਨੇ ਕਿਹਾ, ਅਜਿਹਾ ਫੈਸਲਾ ਆਈਸੀਸੀ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ ਹੈ। ਇਜ਼ਰਾਈਲ ਦੇ ਪ੍ਰਮੁੱਖ ਵਿਰੋਧੀ ਨੇਤਾ ਯੇਅਰ ਲਿਪਿਡ ਨੇ ਵੀ ਇਸ ਆਦੇਸ਼ ਦੀ ਨਿੰਦਾ ਕਰਦੇ ਹੋਏ ਇਸਨੂੰ ਅੱਤਵਾਦ ਲਈ ਇਨਾਮ ਦੱਸਿਆ। ਵਾਰੰਟ 'ਤੇ ਨੇਤਨਯਾਹੂ ਅਤੇ ਗੈਲੈਂਟ ਵੱਲੋਂ ਫਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ