Welcome to Canadian Punjabi Post
Follow us on

10

July 2025
 
ਅੰਤਰਰਾਸ਼ਟਰੀ

ਭਾਰਤ ਨੇ 300 ਬਿਲੀਅਨ ਡਾਲਰ ਦੇ ਜਲਵਾਯੂ ਪੈਕੇਜ ਨੂੰ ਕੀਤਾ ਰੱਦ, ਕਿਹਾ- ਇਹ ਵਿਕਾਸਸ਼ੀਲ ਦੇਸ਼ਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਨਹੀਂ ਕਰੇਗਾ

November 24, 2024 10:21 AM

ਬਾਕੂ, 24 ਨਵੰਬਰ (ਪੋਸਟ ਬਿਊਰੋ): ਭਾਰਤ ਨੇ ਅਜ਼ਰਬੈਜਾਨ ਦੀ ਰਾਜਧਾਨੀ ਬਾਕੂ ਵਿੱਚ 29ਵੀਂ ਕਾਨਫ਼ਰੰਸ ਆਫ਼ ਪਾਰਟੀਜ਼ (ਸੀਓਪੀ29) ਦੌਰਾਨ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਲਈ ਤਿਆਰ ਕੀਤੇ ਗਏ 300 ਬਿਲੀਅਨ ਡਾਲਰ ਦੇ ਜਲਵਾਯੂ ਵਿੱਤ ਪੈਕੇਜ ਨੂੰ ਰੱਦ ਕਰ ਦਿੱਤਾ ਹੈ। ਭਾਰਤ ਨੇ ਇਸ ਰਕਮ ਨੂੰ ਵਿਕਾਸਸ਼ੀਲ ਦੇਸ਼ਾਂ ਦੀਆਂ ਲੋੜਾਂ ਨਾਲੋਂ ਬਹੁਤ ਘੱਟ ਦੱਸਿਆ ਹੈ। ਭਾਰਤੀ ਵਫਦ ਵੱਲੋਂ ਚਾਂਦਨੀ ਰੈਨਾ ਨੇ ਕਿਹਾ ਕਿ ਅਸੀਂ ਇਸ ਤੋਂ ਬਹੁਤ ਨਿਰਾਸ਼ ਹਾਂ, ਇਹ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਵਿਕਸਤ ਦੇਸ਼ ਆਪਣੀਆਂ ਜਿ਼ੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਨਹੀਂ ਹਨ, ਸਾਨੂੰ ਇਹ ਕਹਿੰਦੇ ਹੋਏ ਅਫਸੋਸ ਹੈ ਕਿ ਇਹ ਇੱਕ ਭਰਮ ਹੈ।
ਐਤਵਾਰ ਨੂੰ ਸੀਓਪੀ29 ਵਿੱਚ, 2035 ਤੱਕ ਵਿਕਾਸਸ਼ੀਲ ਦੇਸ਼ਾਂ ਨੂੰ ਹਰ ਸਾਲ 300 ਬਿਲੀਅਨ ਡਾਲਰ ਦੇਣ ਲਈ ਸਹਿਮਤੀ ਬਣੀ ਸੀ। ਇਸ ਦਾ ਮਕਸਦ ਵਿਕਾਸਸ਼ੀਲ ਦੇਸ਼ਾਂ ਨੂੰ ਜੈਵਿਕ ਇੰਧਨ ਨੂੰ ਘਟਾਉਣ ਲਈ ਉਤਸ਼ਾਹਿਤ ਕਰਨਾ, ਉਨ੍ਹਾਂ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਤਿਆਰ ਕਰਨਾ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਨੂੰ ਦੂਰ ਕਰਨ ਵਿੱਚ ਮਦਦ ਕਰਨਾ ਹੈ।
ਚਾਂਦਨੀ ਰੈਨਾ ਨੇ ਮੀਟਿੰਗ ਦੇ ਸਮਾਪਤੀ ਸੈਸ਼ਨ ਵਿੱਚ ਕਿਹਾ ਕਿ ਸਾਡੀ ਰਾਏ ਵਿੱਚ, ਇਹ ਪੈਕੇਜ ਸਾਡੇ ਸਾਰਿਆਂ ਸਾਹਮਣੇ ਵੱਡੀ ਚੁਣੌਤੀ ਨਾਲ ਨਜਿੱਠ ਨਹੀਂ ਸਕੇਗਾ। ਅਸੀਂ ਇਸ ਨੂੰ ਅਪਣਾਉਣ ਦਾ ਵਿਰੋਧ ਕਰਦੇ ਹਾਂ। 300 ਬਿਲੀਅਨ ਡਾਲਰ ਦਾ ਪੈਕੇਜ ਵਿਕਾਸਸ਼ੀਲ ਦੇਸ਼ਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਨਹੀਂ ਕਰ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ